ਦਿੱਲੀ ਮੇਰਠ ਐਕਸਪ੍ਰੈੱਸ ਵੇਅ ’ਤੇ 40 ਗੱਡੀਆਂ ਦੀ ਟੱਕਰ, 5 ਲੋਕਾਂ ਦੀ ਮੌਤ
Friday, Nov 05, 2021 - 02:15 PM (IST)
ਗਾਜ਼ੀਆਬਾਦ (ਵਾਰਤਾ)- ਉੱਤਰ ਪ੍ਰਦੇਸ਼ ’ਚ ਗਾਜ਼ੀਆਬਾਦ ਜ਼ਿਲ੍ਹੇ ਦੇ ਯਮੁਨਾ ਐਕਸਪ੍ਰੈੱਸ ਵੇਅ ’ਤੇ ਸ਼ੁੱਕਰਵਾਰ ਤੜਕੇ ਧੁੰਦ ਕਾਰਨ ਇਕ ਬੱਸ ਅਤੇ ਕਾਰ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉੱਥੇ ਪਿੱਛਿਓਂ ਆ ਰਹੀਆਂ 40 ਗੱਡੀਆਂ ਦੀ ਆਪਸ ’ਚ ਟੱਕਰ ਹੋ ਗਈ।
ਇਹ ਵੀ ਪੜ੍ਹੋ : ਕਾਨਪੁਰ ’ਚ ਜ਼ੀਕਾ ਵਾਇਰਸ ਦਾ ਕਹਿਰ ਜਾਰੀ, ਮਰੀਜ਼ਾਂ ਦੀ ਕੁੱਲ ਗਿਣਤੀ 66 ਹੋਈ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਕਸਪ੍ਰੈੱਸ ਵੇਅ ’ਤੇ ਇਕ ਬੱਸ ਡਿਵਾਈਡਰ ਤੋੜ ਕੇ ਦੂਜੇ ਪਾਸੇ ਚੱਲੀ ਗਈ ਅਤੇ ਸਾਹਿਮਣੋਂ ਆ ਰਹੀ ਕਾਰ ਨਾਲ ਟਕਰਾ ਗਈ, ਜਿਸ ’ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਇਸ ਕਾਰਨ ਐਕਸਪ੍ਰੈੱਸ ਵੇਅ ਆਵਾਜਾਈ ਘੰਟਿਆਂ ਤੱਕ ਜਾਮ ਰਿਹਾ ਅਤੇ ਸੰਘਣੀ ਧੁੰਦ ਦੀ ਲਪੇਟ ’ਚ ਆ ਕੇ ਗੱਡੀਆਂ ਦੀ ਆਪਸ ’ਚ ਟੱਕਰ ਹੁੰਦੀ ਗਈ। ਇਸ ਹਾਦਸੇ ’ਚ ਮਾਰੇ ਗਏਲੋਕਾਂ ’ਚ ਚਾਰ ਕਾਰ ਸਵਾਰ ਅਤੇ ਇਕ ਬੱਸ ਚਾਲਕ ਸ਼ਾਮਲ ਹਨ ਅਤੇ 2 ਲੋਕ ਬੁਰੀ ਤਰ੍ਹਾਂ ਜ਼ਖਮੀ ਹਨ। ਇਹ ਕਾਰ ਗਾਜ਼ੀਆਬਾਦ ਤੋਂ ਆ ਰਹੀ ਸੀ ਅਤੇ ਬੱਸ ਨੋਇਡਾ ਜਾ ਰਹੀ ਸੀ।
ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਦਰਦਨਾਕ ਹਾਦਸਾ: ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ ਕਾਰ, 5 ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ