ਲਖੀਮਪੁਰ ਖੀਰੀ ’ਚ ਵੱਡਾ ਹਾਦਸਾ: ਕੇਂਦਰੀ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਚੜ੍ਹਾਈ ਕਾਰ, 3 ਦੀ ਮੌਤ

10/03/2021 6:03:28 PM

ਲਖੀਮਪੁਰ ਖੀਰੀ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਖ਼ਬਰ ਸਾਹਮਣੇ ਆਈਆ ਹੈ। ਇਸ ਹਾਦਸੇ ’ਚ ਘੱਟੋਂ-ਘੱਟ 3 ਕਿਸਾਨਾਂ ਦੀ ਮੌਤ ਦੀ ਖ਼ਬਰ ਹੈ। ਸੰਯੁਕਤ ਕਿਸਾਨ ਮੋਰਚੇ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ ਵਲੋਂ ਕੁਚਲੇ ਜਾਣ ’ਤੇ 3 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਸਥਾਨਕ ਚਸ਼ਮਦੀਦਾਂ ਮੁਤਾਬਕ ਇਸ ਗੱਡੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ਦੀਕੀ ਸਵਾਰ ਸਨ। ਓਧਰ ਕਿਸਾਨ ਮੋਰਚੇ ਨੇ ਕਿਹਾ ਕਿ ਇਸ ਦੇਸ਼ ਦੇ ਅੰਨਦਾਤਾ ਨਾਲ ਅਜਿਹਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸ਼ਰਾਫਤ ਨਾਲ ਕਿਸਾਨਾਂ ਦਾ ਸਾਰਾ ਝੋਨਾ ਖਰੀਦੇ ਸਰਕਾਰ, ਨਹੀਂ ਤਾਂ ਮੁੜ ਜਾਮ ਕਰਾਂਗੇ ਸੜਕਾਂ: ਚਢੂਨੀ

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿਚ ਵਾਪਰਿਆ। ਕਾਰ ਡਰਾਈਵਰ ਨੇ ਕਿਸਾਨਾਂ ’ਤੇ ਪਿੱਛੋਂ ਗੱਡੀ ਚੜ੍ਹਾਈ, ਜਿਸ ’ਚ 3 ਕਿਸਾਨਾਂ ਦੀ ਮੌਤ ਹੋ ਗਈ। ਹਾਦਸੇ ਵਿਚ ਕਈ ਕਿਸਾਨਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਇਕ ਰਿਪੋਰਟ ਮੁਤਾਬਕ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਖ਼ਿਲਾਫ਼ ਕਿਸਾਨ ਪ੍ਰਦਰਸ਼ਨ ਕਰਨ ਜਾ ਰਹੇ ਸਨ।

ਇਹ ਵੀ ਪੜ੍ਹੋ : ਮਮਤਾ ਬੈਨਰਜੀ ਨੇ ਭਵਾਨੀਪੁਰ ਤੋਂ ਬਣਾਈ ਜਿੱਤ ਦੀ ‘ਤਿਕੜੀ’, ਪੱਛਮੀ ਬੰਗਾਲ ’ਚ ਖੁਸ਼ੀ ਨਾਲ ਝੂਮੇ ਸਮਰਥਕ

ਦਰਅਸਲ ਐਤਵਾਰ ਨੂੰ ਯੂ. ਪੀ. ਦੇ ਲਖੀਮਪੁਰ ਖੀਰੀ ਦੇ ਬਨਬੀਰਪੁਰ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਤਿਕੁਨੀਆ ਵਿਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਹੋਏ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਨਤੀਜੇ: ਮਮਤਾ ਬੈਨਰਜੀ ਨੇ ਬਣਾਈ ਲੀਡ, ਅਖਿਲੇਸ਼ ਯਾਦਵ ਨੇ ਦਿੱਤੀ ਵਧਾਈ

ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ। ਇਸ ਤੋਂ ਗੁੱਸੇ ਵਿਚ ਆਏ ਕਿਸਾਨਾਂ ਨੇ ਕਈ ਗੱਡੀਆਂ ’ਚ ਅੱਗ ਲਾ ਦਿੱਤੀ। ਇਸ ਦੌਰਾਨ ਗੋਲੀਆਂ ਚੱਲਣ ਦੀ ਵੀ ਸੂਚਨਾ ਮਿਲ ਰਹੀ ਹੈ। ਉੱਥੇ ਹੀ ਮੌਕੇ ’ਤੇ ਮੌਜੂਦ ਪ੍ਰਸ਼ਾਸਨ ਲਗਾਤਾਰ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ’ਚ ਜੁੱਟਿਆ ਹੋਇਆ ਹੈ ਪਰ ਪ੍ਰਦਰਸ਼ਨਕਾਰੀ ਗੁੱਸੇ ਵਿਚ ਹਨ। 

Tanu

This news is Content Editor Tanu