ਉੱਜੜੇ ਕਸ਼ਮੀਰੀ ਪੰਡਤਾਂ ਦੇ ਦੁੱਖ-ਦਰਦ ਨੂੰ ਸਮਝਣ ਸਰਕਾਰਾਂ : ਨਾਇਡੂ

01/20/2020 5:54:53 PM

ਨਵੀਂ ਦਿੱਲੀ (ਭਾਸ਼ਾ)- ਉੱਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਕਈ ਦਹਾਕਿਆਂ ਤੋਂ ਉੱਜੜੇ ਕਸ਼ਮੀਰੀ ਪੰਡਤਾਂ ਨੂੰ ਉਨ੍ਹਾਂ ਦੀ ਜਨਮ ਭੂਮੀ 'ਚ ਵਾਪਸ ਵਸਾਉਣ ਸਬੰਧੀ ਬੇਧਿਆਨੀ ਨੂੰ ਸਰਕਾਰਾਂ ਨੂੰ ਇਕ ਹਮਦਰਦੀ ਵਜੋਂ ਸਮਝਣਾ ਚਾਹੀਦਾ ਹੈ। ਇਕ ਟਵੀਟ ਰਾਹੀਂ ਨਾਇਡੂ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਕਸ਼ਮੀਰੀ ਪੰਡਤਾਂ ਦੀ ਸਰਕਾਰਾਂ ਅਤੇ ਸਮਾਜ ਤੋਂ ਇਹ ਉਮੀਦ ਜਾਇਜ਼ ਹੈ ਕਿ ਉਹ ਉਨ੍ਹਾਂ ਦੇ ਦੁੱਖ ਨੂੰ ਹਮਦਰਦੀ ਨਾਲ ਸਮਝਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ।

PunjabKesari
ਨਾਇਡੂ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਅਤੇ ਖਾਸ ਕਰਕੇ ਕਸ਼ਮੀਰੀ ਲੋਕਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਉਸ ਜ਼ਮੀਨ ਦੇ ਸਪੂਤਾਂ ਨੂੰ ਉਨ੍ਹਾਂ ਦੇ ਵਾਪਸ ਆਉਣ 'ਤੇ ਸੁਰੱਖਿਆ ਪ੍ਰਦਾਨ ਕਰਨ, ਜਿਨ੍ਹਾਂ ਨੂੰ ਆਪਣੇ ਹੀ ਦੇਸ਼ 'ਚ ਬੇਘਰ ਕਰ ਦਿੱਤਾ ਗਿਆ ਸੀ।


Tanu

Content Editor

Related News