ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕੋਵਿਡ-19 ਦੀ ਦੂਜੀ ਖ਼ੁਰਾਕ ਲਗਵਾਈ
Sunday, Apr 04, 2021 - 11:33 AM (IST)
ਨਵੀਂ ਦਿੱਲੀ— ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਐਤਵਾਰ ਨੂੰ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਵਿਚ ਕੋਵਿਡ-19 ਵੈਕਸੀਨ ਦੀ ਦੂਜੀ ਖ਼ੁਰਾਕ ਦਿੱਤੀ ਗਈ। ਨਾਇਡੂ ਨੇ ਖ਼ੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਪਾਤਰ ਲੋਕਾਂ ਨੂੰ ਕੋਵਿਡ-19 ਦਾ ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਅੱਜ ਦਿੱਲੀ ਦੇ ਏਮਜ਼ ਵਿਚ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ ਲਗਵਾਈ।
ਮੈਂ ਟੀਕਾਕਰਨ ਦੇ ਪਾਤਰ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਛੇਤੀ ਤੋਂ ਛੇਤੀ ਵੈਕਸੀਨ ਲਗਵਾਉਣ। ਦੇਸ਼ ਦੇ ਕੁਝ ਹਿੱਸਿਆਂ ’ਚ ਫੈਲਦੇ ਵਾਇਰਸ ਨੂੰ ਵੇਖਦਿਆਂ ਹਰ ਸੰਭਵ ਸਾਵਧਾਨੀ ਵਰਤੋਂ। ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਖ਼ੌਫ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਦੇਸ਼ ’ਚ ਕੋਰੋਨਾ ਕੇਸ 1.24 ਕਰੋੜ ਦੇ ਪਾਰ ਹੋ ਗਏ ਹਨ, ਜਦਕਿ 1,64,623 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ ਹੁਣ ਤੱਕ 7,59,79,651 ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ।