ਪੁਲਾੜ ਖੇਤਰ ਦੇ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ 1,000 ਕਰੋੜ ਰੁਪਏ ਦੀ ਪ੍ਰਵਾਨਗੀ

Friday, Oct 25, 2024 - 12:16 AM (IST)

ਨਵੀਂ ਦਿੱਲੀ, (ਭਾਸ਼ਾ)- ਕੈਬਨਿਟ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਮੰਤਰੀ ਮੰਡਲ ਨੇ ਪੁਲਾੜ ਖੇਤਰ ਵਿਚ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ 1,000 ਕਰੋੜ ਰੁਪਏ ਦੇ ਉੱਦਮ ਪੂੰਜੀ ਫੰਡ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਦੂਜੇ ਪਾਸੇ, ਮੰਤਰੀ ਮੰਡਲ ਨੇ ਉੱਤਰੀ ਬਿਹਾਰ ਲਈ ਨਵੇਂ ਰੇਲਵੇ ਬੁਨਿਆਦੀ ਢਾਂਚੇ ਅਤੇ ਉੱਤਰ-ਪੂਰਬੀ ਰਾਜਾਂ ਲਈ ਰਣਨੀਤਕ ਸੰਪਰਕ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਦੂਜੇ ਪਾਸੇ, ਕੇਂਦਰੀ ਮੰਤਰੀ ਮੰਡਲ ਨੇ ਆਂਧਰਾ ਪ੍ਰਦਸ਼ ਦੀ ਨਵੀਂ ਰਾਜਧਾਨੀ ਅਮਰਾਵਤੀ ਨੂੰ ਜੋੜਨ ਲਈ 2,245 ਕਰੋੜ ਰੁਪਏ ਦੇ ਨਿਵੇਸ਼ ਨਾਲ ਨਵੀਂ ਰੇਲਵੇ ਲਾਈਨ ਨੂੰ ਪ੍ਰਵਾਨਗੀ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ’ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਉੱਤਰੀ ਬਿਹਾਰ ਨੂੰ ਰੇਲਵੇ ਬੁਨਿਆਦੀ ਢਾਂਚਾ ਅਤੇ ਉੱਤਰ-ਪੂਰਬੀ ਰਾਜਾਂ ਨੂੰ ਰਣਨੀਤਕ ਸੰਪਰਕ ਪ੍ਰਦਾਨ ਕਰਨ ਲਈ ਨਰਕਟੀਆਗੰਜ-ਰਕਸੌਲ-ਸੀਤਾਮੜ੍ਹੀ-ਦਰਭੰਗਾ ਅਤੇ ਸੀਤਾਮੜ੍ਹੀ-ਮੁਜ਼ੱਫਰਪੁਰ ਰੇਲਵੇ ਲਾਈਨ ਦੀ ਦੋਹਰੀਕਰਨ ਦੇ ਇਕ ਵੱਡੇ ਪ੍ਰਾਜੈਕਟ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ ਹੈ। 4553 ਕਰੋੜ ਰੁਪਏ ਦੀ ਲਾਗਤ ਨਾਲ 256 ਕਿਲੋਮੀਟਰ ਰੇਲਵੇ ਲਾਈਨ ਦੇ ਦੋਹਰੀਕਰਨ ਨਾਲ ਉੱਤਰ ਪ੍ਰਦੇਸ਼ ਅਤੇ ਬਿਹਾਰ ਨੂੰ ਲਾਭ ਪਹੁੰਚੇਗਾ।


Rakesh

Content Editor

Related News