ਪ੍ਰਸਿੱਧ ਬਾਲੀਵੁੱਡ ਅਦਾਕਾਰਾ ਨੂੰ ਹੋਈ 6 ਮਹੀਨੇ ਦੀ ਜੇਲ੍ਹ , ਜਾਣੋ ਕੀ ਹੈ ਮਾਮਲਾ
Saturday, Aug 12, 2023 - 10:55 AM (IST)
ਮੁੰਬਈ (ਬਿਊਰੋ) : ਫ਼ਿਲਮ ਅਦਾਕਾਰਾ ਤੇ ਰਾਮਪੁਰ ਦੀ ਸਾਬਕਾ ਸੰਸਦ ਮੈਂਬਰ ਜਯਾ ਪ੍ਰਦਾ ਨੂੰ ਚੇਨਈ ਦੀ ਅਦਾਲਤ ਨੇ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਚੇਨਈ ਦੇ ਰਾਇਪੇਟਾ 'ਚ ਉਸ ਦੀ ਮਲਕੀਅਤ ਵਾਲੇ ਇਕ ਫ਼ਿਲਮ ਥੀਏਟਰ ਦੇ ਮੁਲਾਜ਼ਮਾਂ ਵੱਲੋਂ ਦਾਇਰ ਇਕ ਪਟੀਸ਼ਨ ਦੇ ਸਬੰਧ 'ਚ ਉਸ ਨੂੰ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ‘ਸਿੱਖਾਂ ਦੇ 12 ਵੱਜ ਗਏ’ ਦੇ ਪਿੱਛੇ ਦੀ ਸੱਚਾਈ ਦਾ ਖ਼ੁਲਾਸਾ ਕਰਨ ਸਿਲਵਰ ਸਕ੍ਰੀਨ ’ਤੇ ਪੇਸ਼ ਹੋਣ ਜਾ ਰਹੀ ਹੈ ਫ਼ਿਲਮ ‘ਮਸਤਾਨੇ’
ਸਿਨੇਮਾ ਹਾਲ ਰਾਮ ਕੁਮਾਰ ਤੇ ਰਾਜਾ ਬਾਬੂ ਚਲਾਉਂਦੇ ਹਨ। ਸਮੱਸਿਆ ਉਦੋਂ ਸ਼ੁਰੂ ਹੋਈ ਜਦੋਂ ਪ੍ਰਬੰਧਕ ਥੀਏਟਰ ਵਰਕਰਾਂ ਨੂੰ ਈ. ਐੱਸ. ਆਈ. ਅਦਾ ਕਰਨ 'ਚ ਅਸਫਲ ਰਹੇ ਅਤੇ ਉਨ੍ਹਾਂ ਨੇ ਅਦਾਲਤ ਦਾ ਰੁਖ਼ ਕੀਤਾ। ਬਾਅਦ 'ਚ ਅਦਾਕਾਰਾ ਨੇ ਸਟਾਫ ਨੂੰ ਪੂਰੀ ਰਕਮ ਅਦਾ ਕਰਨ ਦਾ ਵਾਅਦਾ ਕੀਤਾ ਤੇ ਅਦਾਲਤ ਨੂੰ ਕੇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ। ਹਾਲਾਂਕਿ ਲੇਬਰ ਗਵਰਨਮੈਂਟ ਇੰਸ਼ੋਰੈਂਸ ਕਾਰਪੋਰੇਸ਼ਨ ਦੇ ਵਕੀਲ ਨੇ ਉਨ੍ਹਾਂ ਦੀ ਅਪੀਲ 'ਤੇ ਇਤਰਾਜ਼ ਕੀਤਾ, ਜਿਸ ਤੋਂ ਬਾਅਦ ਜਯਾ ਪ੍ਰਦਾ ਤੇ ਮਾਮਲੇ ਨਾਲ ਜੁੜੇ ਤਿੰਨ ਹੋਰਾਂ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ 5-5 ਹਜ਼ਾਰ ਰੁਪਏ ਜੁਰਮਾਨਾ ਭਰਨ ਲਈ ਵੀ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਨੇ ਦਿਲਜੀਤ ਦੋਸਾਂਝ ਤੇ ਏ. ਪੀ. ਢਿੱਲੋਂ ਨੂੰ ਛੱਡਿਆ ਪਿੱਛੇ, ਦੁਨੀਆ ਭਰ 'ਚ ਹਾਸਲ ਕੀਤਾ ਇਹ ਖਿਤਾਬ
ਕੀ ਹੈ ਪੂਰਾ ਮਾਮਲਾ
ਦਰਅਸਲ, ਅਦਾਕਾਰਾ ਜਯਾ ਪ੍ਰਦਾ ਚੇਨਈ 'ਚ ਇੱਕ ਥੀਏਟਰ ਚਲਾਉਂਦੀ ਸੀ, ਜਿਸ ਨੂੰ ਉਨ੍ਹਾਂ ਨੇ ਬਾਅਦ 'ਚ ਬੰਦ ਕਰ ਦਿੱਤਾ ਸੀ। ਥੀਏਟਰ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਜਯਾ ਪ੍ਰਦਾ ਖ਼ਿਲਾਫ਼ ਆਵਾਜ਼ ਉਠਾਈ ਅਤੇ ਉਨ੍ਹਾਂ 'ਤੇ ਤਨਖਾਹ ਅਤੇ ਈ. ਐੱਸ. ਆਈ ਦੇ ਪੈਸੇ ਨਾ ਦੇਣ ਦਾ ਦੋਸ਼ ਲਗਾਇਆ। ਉਨ੍ਹਾਂ ਦਾ ਦੋਸ਼ ਸੀ ਕਿ ਸਰਕਾਰੀ ਬੀਮਾ ਨਿਗਮ ਨੂੰ ਈ. ਐੱਸ. ਆਈ ਦੇ ਪੈਸੇ ਨਹੀਂ ਦਿੱਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।