ਖੇਤੀ ਬਿੱਲ ਪਾਸ ਹੋਣ ''ਤੇ ਨਾਰਾਜ਼ ਵਿਰੋਧੀ ਧਿਰ, ਉੱਪ ਚੇਅਰਮੈਨ ਖ਼ਿਲਾਫ਼ ਲਿਆਂਦਾ ਅਵਿਸ਼ਵਾਸ ਮਤਾ
Sunday, Sep 20, 2020 - 05:49 PM (IST)
ਨਵੀਂ ਦਿੱਲੀ - ਕਿਸਾਨਾਂ ਨਾਲ ਜੁੜੇ ਬਿੱਲਾਂ ਨੂੰ ਲੈ ਕੇ ਹੋ ਰਿਹਾ ਹੰਗਾਮਾ ਲਗਾਤਾਰ ਵੱਧਦਾ ਜਾ ਰਿਹਾ ਹੈ। ਰਾਜ ਸਭਾ ਵਿਚ ਅੱਜ ਯਾਨੀ ਕਿ ਐਤਵਾਰ ਨੂੰ ਖੇਤੀ ਬਿੱਲ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸੰਸਦ ’ਚ ਵਿਰੋਧੀ ਦਲਾਂ ਨੇ ਭਾਰੀ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ’ਚ ਜਿਥੇ ਰਾਜ ਸਭਾ ਵਿੱਚ ਖੇਤੀਬਾੜੀ ਬਿੱਲ ਨੂੰ ਪਾਸ ਕਰ ਦਿੱਤਾ ਗਿਆ, ਉਥੇ ਹੀ ਹੁਣ ਵਿਰੋਧੀ ਧਿਰ ਵਲੋਂ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਖ਼ਿਲਾਫ਼ ਅਵਿਸ਼ਵਾਸ ਮਤਾ ਲਿਆਂਦਾ ਗਿਆ।
ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਅਵਿਸ਼ਵਾਸ ਪ੍ਰਸਤਾਵ ਨੂੰ ਲੈ ਕੇ ਕਾਂਗਰਸ ਦੇ ਰਾਜ ਸਭਾ ਮੈਂਬਰ ਅਹਿਮਦ ਪਟੇਲ ਨੇ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ ਕਿਹਾ ਕਿ ਉਨ੍ਹਾਂ ਨੂੰ ਲੋਕਤੰਤਰੀ ਪਰੰਪਰਾਵਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਪਰ ਇਨ੍ਹਾਂ ਨੇ ਅਜਿਹਾ ਕਰਨ ਦੀ ਥਾਂ ਅੱਜ ਲੋਕਤੰਤਰੀ ਪਰੰਪਰਾਵਾਂ ਅਤੇ ਪ੍ਰਕਿਰਿਆਵਾਂ ਨੂੰ ਨੁਕਸਾਨ ਪਹੁੰਚਾਇਆ ਹੈ। ਹਰੀਵੰਸ਼ ਦੇ ਇਸ ਰਵੱਈਏ ਦੇ ਮੱਦੇਨਜ਼ਰ ਅਸੀਂ ਉਸ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਨ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - ਧਨ ਦੀ ਪ੍ਰਾਪਤੀ ਤੇ ਜੀਵਨ ਦੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਉਣ ਲਈ ਐਤਵਾਰ ਨੂੰ ਕਰੋ ਇਹ ਉਪਾਅ
ਦੱਸ ਦੇਈਏ ਕਿ ਅੱਜ ਰਾਜ ਸਭਾ 'ਚ ਖੇਤੀ ਬਿੱਲ 'ਤੇ ਜ਼ੋਰਦਾਰ ਹੰਗਾਮਾ ਹੋ ਰਿਹਾ ਹੈ। ਟੀ.ਐੱਮ.ਸੀ. ਸੰਸਦ ਮੈਂਬਰ ਡੇਰੇਕ ਓ. ਬ੍ਰਾਇਨ ਤੇ ਸਦਨ ਦੇ ਹੋਰ ਮੈਂਬਰਾਂ ਨੇ ਖੇਤੀ ਬਿੱਲਾਂ 'ਤੇ ਚਰਚਾ ਦੌਰਾਨ ਵੇਲ 'ਚ ਪ੍ਰਵੇਸ਼ ਕੀਤਾ। ਇਸ ਦੌਰਾਨ ਡੇਰੇਕ ਓ ਬ੍ਰਾਇਨ ਨੇ ਰਾਜ ਸਭਾ ਦੇ ਉਪ ਸਭਾਪਤੀ ਹਰੀਵੰਸ਼ ਸਾਹਮਣੇ ਰੂਲ ਬੁੱਕ ਨੂੰ ਪਾੜ ਦਿੱਤਾ। ਇਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖਬਰ - ਸਰੀਰ ‘ਚ ਹੋਣ ਇਹ ਪਰੇਸ਼ਾਨੀਆਂ ਤਾਂ ਭੁੱਲ ਕੇ ਨਾ ਖਾਓ ਬਦਾਮ, ਹੋ ਸਕਦੈ ਨੁਕਸਾਨ