ਉਪ ਰਾਸ਼ਟਰਪਤੀ ਧਨਖੜ ਦੀ ਸਿਹਤ ਹੋਈ ਖ਼ਰਾਬ, ਡਾ.ਮਹਿੰਦਰ ਸਿੰਘ ਪਾਲ ਨੂੰ ਜੱਫੀ ਪਾ ਫੁੱਟ-ਫੁੱਟ ਰੋਏ
Wednesday, Jun 25, 2025 - 05:24 PM (IST)
 
            
            ਨੈਸ਼ਨਲ ਡੈਸਕ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਬੁੱਧਵਾਰ ਨੂੰ ਉੱਤਰਾਖੰਡ ਦੌਰੇ ਦੌਰਾਨ ਭਾਵੁਕ ਪਲ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ। ਹਲਦਵਾਨੀ ਵਿਚ ਆਰਮੀ ਹੈਲੀਪੈਡ 'ਤੇ ਸਵਾਗਤ ਤੋਂ ਬਾਅਦ ਉਹ ਕੁਮਾਉਂ ਯੂਨੀਵਰਸਿਟੀ, ਨੈਨੀਤਾਲ ਦੀ ਗੋਲਡਨ ਜੁਬਲੀ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। ਇਸ ਪ੍ਰੋਗਰਾਮ ਦੌਰਾਨ ਉਹਨਾਂ ਨੇ ਆਪਣੇ ਸੰਬੋਧਨ ਵਿਚ 1989 ਵਿਚ ਸੰਸਦ ਵਿਚ ਨਾਲ ਰਹੇ ਡਾ.ਮਹਿੰਦਰ ਸਿੰਘ ਪਾਲ ਦਾ ਨਾਮ ਵਾਰ-ਵਾਰ ਲਿਆ।
ਇਹ ਵੀ ਪੜ੍ਹੋ : Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
ਜਿਵੇਂ ਹੀ ਉਹ ਸਟੇਜ ਤੋਂ ਹੇਠਾਂ ਉਤਰੇ, ਉਹਨਾਂ ਨੇ ਡਾ.ਪਾਲ ਨੂੰ ਗਲੇ ਲਗਾ ਲਿਆ। ਇਸ ਦੌਰਾਨ ਦੋਵਾਂ ਨੇ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ। ਇਸ ਭਾਵਨਾਤਮਕ ਪਲ ਵਿਚ ਦੋਵਾਂ ਦੀਆਂ ਅੱਖਾਂ ਵਿਚੋਂ ਹੰਝੂ ਵਹਿਣ ਲੱਗੇ। ਹਾਲਾਂਕਿ, ਇਸ ਦੌਰਾਨ ਉਪ ਰਾਸ਼ਟਰਪਤੀ ਦੀ ਸਿਹਤ ਅਚਾਨਕ ਵਿਗੜ ਗਈ। ਉੱਥੇ ਮੌਜੂਦ ਮੈਡੀਕਲ ਟੀਮ ਨੇ ਤੁਰੰਤ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਧਨਖੜ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨਾਲ ਰਾਜ ਭਵਨ ਲਈ ਰਵਾਨਾ ਹੋ ਗਏ। ਉਪ ਰਾਸ਼ਟਰਪਤੀ ਦੀ ਸਿਹਤ ਇਸ ਸਮੇਂ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਇਸ ਘਟਨਾ ਤੋਂ ਬਾਅਦ, ਸਮਾਗਮ ਸਥਾਨ 'ਤੇ ਸੁਰੱਖਿਆ ਅਤੇ ਡਾਕਟਰੀ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            