ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ 'ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ

Sunday, Sep 17, 2023 - 01:37 PM (IST)

ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਨਵੇਂ ਸੰਸਦ ਭਵਨ 'ਚ ਉਪ-ਰਾਸ਼ਟਰਪਤੀ ਨੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ

ਨਵੀਂ ਦਿੱਲੀ- ਸੰਸਦ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸਦੇ ਇਕ ਦਿਨ ਪਹਿਲਾਂ ਯਾਨੀ ਐਤਵਾਰ ਨੂੰ ਨਵੇਂ ਸੰਸਦ ਭਵਨ 'ਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਰਾਜ ਸਭਾ ਦੇ ਚੇਅਰਮੈਨ ਅਤੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਨਵੇਂ ਸੰਸਦ ਭਵਨ 'ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਰਹੇ। 

PunjabKesari

ਇਸ ਤੋਂ ਪਹਿਲਾਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸੰਸਦੀ ਡਿਊਟੀ ਗਰੁੱਪ ਨੇ ਧਨਖੜ ਅਤੇ ਬਿਰਲਾ ਨੂੰ ‘ਗਾਰਡ ਆਫ਼ ਆਨਰ’ ਦਿੱਤਾ।

PunjabKesari

ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਅਤੇ ਪ੍ਰਮੋਦ ਤਿਵਾੜੀ ਸਮੇਤ ਕਈ ਆਗੂਆਂ ਨਾਲ ਵੀ ਮੁਲਾਕਾਤ ਕੀਤੀ।

PunjabKesari

ਲੋਕ ਸਭਾ ਸਕੱਤਰੇਤ ਮੁਤਾਬਕ ਧਨਖੜ ਨੇ ਨਵੇਂ ਸੰਸਦ ਭਵਨ ਦੇ 'ਗਜ ਗੇਟ' 'ਤੇ ਝੰਡਾ ਲਹਿਰਾਇਆ। ਤਿਰੰਗਾ ਲਹਿਰਾਉਣ ਦੀ ਰਸਮ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜ ਦਿਨਾਂ ਸੰਸਦ ਸੈਸ਼ਨ ਤੋਂ ਇਕ ਦਿਨ ਪਹਿਲਾਂ ਹੋਈ। ਇਸ ਸੈਸ਼ਨ ਵਿਚ ਸੰਸਦੀ ਕਾਰਵਾਈ ਨੂੰ ਪੁਰਾਣੀ ਤੋਂ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾ ਸਕਦਾ ਹੈ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਦਸੰਬਰ 2020 ਨੂੰ ਨਵੀਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਿਆ। ਇਸਦਾ ਉਦਘਾਟਨ 28 ਮਈ 2023 ਨੂੰ ਕੀਤਾ ਗਿਆ ਸੀ।


author

Rakesh

Content Editor

Related News