ਭਾਰਤ ਆਪਣੀ ਸਦੀਆਂ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦੀ ਰਾਹ ''ਤੇ : ਉਪ-ਰਾਸ਼ਟਰਪਤੀ ਧਨਖੜ
11/10/2022 6:09:12 PM

ਨਵੀਂ ਦਿੱਲੀ : ਭਾਰਤ ਆਪਣੀ ਸਦੀਆਂ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦੇ ਰਾਹ 'ਤੇ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ 'ਨਵੇਂ ਭਾਰਤ ਦੇ ਨਿਰਮਾਣ ਲਈ ਬੁਨਿਆਦੀ ਢਾਂਚਾ, ਸੂਚਨਾ ਅਤੇ ਨਵੀਨਤਾ' ਵਿਸ਼ੇ 'ਤੇ ਤਿੰਨ ਰੋਜ਼ਾ ਸੰਮੇਲਨ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ। ਇਹ ਕਾਨਫਰੰਸ ਦਿੱਲੀ ਯੂਨੀਵਰਸਿਟੀ (ਡੀ.ਯੂ) ਦੇ ਸ਼ਤਾਬਦੀ ਸਮਾਗਮਾਂ ਦੇ ਹਿੱਸੇ ਵਜੋਂ ਕਰਵਾਈ ਜਾ ਰਹੀ ਹੈ। ਇਸ ਮੌਕੇ ਉਪ-ਰਾਸ਼ਟਰਪਤੀ ਨੇ ਦਿੱਲੀ ਯੂਨੀਵਰਸਿਟੀ ਦੇ 100 ਸਾਲ ਪੂਰੇ ਹੋਣ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੰਸਥਾ ਦੇ ਸਫ਼ਰ ਲਈ ਮੀਲ ਦਾ ਪੱਥਰ ਹੈ। ਭਾਰਤ ਬੇਮਿਸਾਲ ਢੰਗ ਨਾਲ ਤਰੱਕੀ ਕਰ ਰਿਹਾ ਅਤੇ ਉਸ ਦੇ ਉਭਾਰ ਨੂੰ ਰੋਕਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ- ਅਮਰੀਕੀ ਵੀਜ਼ੇ ਦੀ ਉਡੀਕ ਕਰ ਰਹੇ ਭਾਰਤੀਆਂ ਲਈ ਵੱਡੀ ਖ਼ੁਸ਼ਖ਼ਬਰੀ
ਧਨਖੜ ਨੇ ਕਿਹਾ ਕਿ ਹੁਣ ਸਾਡੇ ਕੋਲ ਚੀਨ ਨਾਲੋਂ ਜ਼ਿਆਦਾ 'ਯੂਨੀਕੋਰਨ' ਹਨ। ਸਾਡੇ ਨੌਜਵਾਨ ਕਮਾਲ ਕਰ ਰਹੇ ਹਨ। ਇਹ ਸਭ ਕੁਝ ਪਾਲਿਸੀ ਈਕੋਸਿਸਟਮ ਵਿੱਚ ਵੱਡੇ ਬਦਲਾਅ ਕਾਰਨ ਸੰਭਵ ਹੋਇਆ ਹੈ। ਇਹ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਕਿ ਹਰ ਕੋਈ ਆਪਣੀ ਪ੍ਰਤਿਭਾ ਦਾ ਵੱਧ ਤੋਂ ਵੱਧ ਲਾਭ ਚੁੱਕ ਸਕੇ। ਇਸ ਤੋਂ ਇਲਾਵਾ ਦਿੱਲੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਯੋਗੇਸ਼ ਸਿੰਘ ਨੇ ਕਿਹਾ ਕਿ ਡੀ. ਯੂ. ਨੇ ਆਪਣੀ ਸਫ਼ਲ ਯਾਤਰਾ ਦੇ 100 ਸਾਲ ਪੂਰੇ ਕਰ ਲਏ ਹਨ ਅਤੇ ਭਾਰਤ ਨੇ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਡੀ. ਯੂ ਦੀ ਸ਼ੁਰੂਆਤ 1922 'ਚ ਸਿਰਫ਼ ਤਿੰਨ ਕਾਲਜਾਂ ਨਾਲ ਕੀਤਾ ਗਿਆ ਸੀ ਅਤੇ ਹੁਣ ਇਸ ਦੇ 90 ਕਾਲਜ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।