ਉੱਪ ਰਾਸ਼ਟਰਪਤੀ ਧਨਖੜ 6 ਜਨਵਰੀ ਨੂੰ ਕਰਨਗੇ ਹਮੀਰਪੁਰ ਦਾ ਦੌਰਾ

Sunday, Dec 31, 2023 - 05:36 PM (IST)

ਉੱਪ ਰਾਸ਼ਟਰਪਤੀ ਧਨਖੜ 6 ਜਨਵਰੀ ਨੂੰ ਕਰਨਗੇ ਹਮੀਰਪੁਰ ਦਾ ਦੌਰਾ

ਹਮੀਰਪੁਰ (ਭਾਸ਼ਾ)- ਉੱਪ ਰਾਸ਼ਟਰਪਤੀ ਜਗਦੀਪ ਧਨਖੜ 6 ਜਨਵਰੀ ਨੂੰ ਹਮੀਰਪੁਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਖਾਰਵਰ 'ਚ ਨੈਸ਼ਨਲ ਇੰਸਟੀਚਿਊਟ ਤਕਨਾਲੋਜੀ ਅਤੇ ਕਰੀਅਰ ਪੁਆਇੰਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਤੋਂ ਇਲਾਵਾ ਉੱਪ ਰਾਸ਼ਟਰੀ ਦੋਸਡਕਾ 'ਚ ਪੁਲਸ ਗਰਾਊਂਡ 'ਚ ਕਈ ਪ੍ਰੋਗਰਾਮਾਂ 'ਚ ਵੀ ਹਿੱਸਾ ਲੈਣਗੇ। 

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 841 ਮਾਮਲੇ ਆਏ ਸਾਹਮਣੇ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਦੌਰੇ ਲਈ ਜ਼ਰੂਰੀ ਤਿਆਰੀਆਂ ਕਰ ਰਿਹਾ ਹੈ। ਸ਼ਨੀਵਾਰ ਨੂੰ ਪ੍ਰਸਤਾਵਿਤ ਦੌਰੇ ਲਈ ਤਿਆਰੀਆਂ ਦੀ ਸਮੀਖਿਆ ਕਰਨ ਵਾਲੇ ਹਮੀਰਪੁਰ ਦੇ ਡਿਪਟੀ ਕਮਿਸ਼ਨ ਹੇਮਰਾਜ ਬੈਰਵਾ ਨੇ ਕਿਹਾ ਕਿ ਉੱਪ ਰਾਸ਼ਟਰਪਤੀ ਦੇ ਅੰਤਿਮ ਪ੍ਰੋਗਰਾਮ ਨੂੰ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਟੋਕਾਲ ਅਨੁਸਾਰ ਸਾਰੇ ਜ਼ਰੂਰੀ ਇੰਤਜ਼ਾਮ ਕਰਨ ਦਾ ਨਿਰਦੇਸ਼ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਉੱਪ ਰਾਸ਼ਟਰਪਤੀ ਦੇ ਦੌਰੇ ਕਾਰਨ ਸੁਰੱਖਿਆ ਵਧਾਈ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News