ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਿਕਲੇ ਕੋਰੋਨਾ ਪਾਜ਼ੇਟਿਵ

Sunday, Jan 23, 2022 - 05:38 PM (IST)

ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਿਕਲੇ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ (ਭਾਸ਼ਾ)- ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਹ ਦੂਜਾ ਮੌਕਾ ਹੈ, ਜਦੋਂ ਉਹ ਪੀੜਤ ਹੋਏ ਹਨ। ਉੱਪ ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ।

PunjabKesari

ਉੱਪ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ,''ਉੱਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹਾਲੇ ਹੈਦਰਾਬਾਦ 'ਚ ਹਨ। ਉਹ ਇਕ ਹਫ਼ਤੇ ਤੱਕ ਖ਼ੁਦ ਏਕਾਂਤਵਾਸ 'ਚ ਚਲੇ ਗਏ ਹਨ। ਨਾਇਡੂ ਨੇ ਉਨ੍ਹਾਂ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ 'ਚ ਜਾਣ ਅਤੇ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।'' ਅਜਿਹਾ ਲੱਗਦਾ ਹੈ ਕਿ ਉਹ ਬੁੱਧਵਾਰ ਨੂੰ ਗਣਤੰਤਰ ਦਿਵਸ ਸਮਾਰੋਹ 'ਚ ਸ਼ਾਮਲ ਨਹੀਂ ਹੋ ਸਕਣਗੇ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News