ਉੱਪ ਰਾਸ਼ਟਰਪਤੀ ਜਗਦੀਪ ਧਨਖੜ ਸ਼ਨੀਵਾਰ ਨੂੰ ਇਕ ਦਿਨ ਦੇ ਦੌਰੇ ''ਤੇ ਬਿਹਾਰ ਪਹੁੰਚੇ
Saturday, Dec 07, 2024 - 02:36 PM (IST)
ਪਟਨਾ : ਉੱਪ ਰਾਸ਼ਟਰਪਤੀ ਜਗਦੀਪ ਧਨਖੜ ਸ਼ਨੀਵਾਰ ਨੂੰ ਇਕ ਦਿਨ ਦੇ ਦੌਰੇ 'ਤੇ ਬਿਹਾਰ ਪਹੁੰਚ ਗਏ ਹਨ। ਇਸ ਦੌਰਾਨ ਉਹ ਇੱਕ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਪ ਰਾਸ਼ਟਰਪਤੀ ਦਾ ਪਟਨਾ ਹਵਾਈ ਅੱਡੇ 'ਤੇ ਰਾਜਪਾਲ ਰਾਜੇਂਦਰ ਅਰਲੇਕਰ ਅਤੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਸਮੇਤ ਹੋਰਨਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਬਿਹਾਰ ਦੀ ਰਾਜਧਾਨੀ ਪਟਨਾ ਤੋਂ ਕਰੀਬ 150 ਕਿਲੋਮੀਟਰ ਦੂਰ ਮੋਤੀਹਾਰੀ ਵਿੱਚ ਸਥਿਤ ਮਹਾਤਮਾ ਗਾਂਧੀ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਮੁੱਖ ਮਹਿਮਾਨ ਹੋਣਗੇ। ਧਨਖੜ ਅੱਜ ਸ਼ਾਮ ਨੂੰ ਵਾਪਸ ਪਰਤ ਆਉਣਗੇ।
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8