ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਜ਼ਾਦੀ ਦਿਵਸ ਤੋਂ ਪਹਿਲੀ ਸ਼ਾਮ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Wednesday, Aug 14, 2024 - 09:18 PM (IST)

ਜੈਤੋ (ਰਘੁਨੰਦਨ ਪਰਾਸ਼ਰ) : ਉਪ ਰਾਸ਼ਟਰਪਤੀ ਸਕੱਤਰੇਤ ਨੇ ਬੁੱਧਵਾਰ ਨੂੰ ਕਿਹਾ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ ਨੂੰ ਸਾਡੇ 78ਵੇਂ ਸੁਤੰਤਰਤਾ ਦਿਵਸ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ ਬਹੁਤ ਸਾਰੇ ਬਹਾਦਰ ਲੜਾਕਿਆਂ ਦੀ ਯਾਦ ਦਾ ਦਿਨ ਉਨ੍ਹਾਂ ਦੀ ਅਦੁੱਤੀ ਸਾਹਸ ਅਤੇ ਨਿਰਸਵਾਰਥ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਜਿਸ ਨੇ ਪ੍ਰਭੂਸੱਤਾ ਸੰਪੰਨ ਭਾਰਤ ਦੀ ਨੀਂਹ ਰੱਖੀ।
ਉਨ੍ਹਾਂ ਕਿਹਾ ਕਿ ਇਹ ਦਿਨ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਦਾ ਜਸ਼ਨ ਵੀ ਹੈ ਅਤੇ ਇਹ ਸਭ ਸਾਡੇ ਜੀਵੰਤ ਲੋਕਤੰਤਰ ਦਾ ਅਧਾਰ ਬਣਿਆ ਹੋਇਆ ਹੈ, ਜੋ ਇਸਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਬਣਾਉਂਦਾ ਹੈ, ਆਓ ਅਸੀਂ ਸਾਰੇ ਆਪਣੀ ਆਜ਼ਾਦੀ ਵਿੱਚ ਅਪਣਾਏ ਗਏ ਮਹਾਨ ਆਦਰਸ਼ਾਂ ਨੂੰ ਯਾਦ ਕਰੀਏ। ਸਾਡੇ ਸੁਤੰਤਰਤਾ ਸੈਨਾਨੀਆਂ ਦੀ ਵਿਰਾਸਤ ਦਾ ਸਨਮਾਨ ਕਰਦੇ ਹੋਏ, ਆਓ ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਆਪਣੀ ਸਮੂਹਿਕ ਯਾਤਰਾ 'ਤੇ ਵਿਚਾਰ ਕਰੀਏ ਅਤੇ 2047 ਤੱਕ 'ਵਿਕਸਿਤ ਭਾਰਤ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰੀਏ।