ਸਾਬਕਾ PM ਮਨਮੋਹਨ ਸਿੰਘ ਨੂੰ ਮਿਲੇ ਉਪ ਰਾਸ਼ਟਰਪਤੀ ਧਨਖੜ, ਘਰ ਜਾ ਕੇ ਕੀਤੀ ਮੁਲਾਕਾਤ

09/17/2022 5:18:42 PM

ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ਨੀਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਧਨਖੜ, ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਮਿਲੇ। ਇਸ ਮੌਕੇ ਉਪ ਰਾਸ਼ਟਰਪਤੀ ਦੀ ਪਤਨੀ ਸੁਦੇਸ਼ ਧਨਖੜ ਵੀ ਮੌਜੂਦ ਸਨ।

 

ਉਪ ਰਾਸ਼ਟਰਪਤੀ ਸਕੱਤਰੇਤ ਨੇ ਟਵਿੱਟਰ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਧਨਖੜ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨਾਲ ਗੱਲਬਾਤ ਕਰਦੇ ਵੇਖੇ ਜਾ ਸਕਦੇ ਹਨ। ਟਵੀਟ ’ਚ  ਕਿਹਾ ਗਿਆ ਹੈ, ‘‘ਮਾਣਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸੁਦੇਸ਼ ਧਨਖੜ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਦੇ ਘਰ ’ਚ ਮੁਲਾਕਾਤ ਕੀਤੀ।


Tanu

Content Editor

Related News