ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ

09/29/2020 10:03:35 PM

ਨਵੀਂ ਦਿੱਲੀ - ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਉਪ ਰਾਸ਼ਟਰਪਤੀ ਦੇ ਆਧਿਕਾਰਕ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਦਿੱਤੀ ਗਈ ਹੈ। ਟਵੀਟ 'ਚ ਕਿਹਾ ਗਿਆ ਹੈ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਰੂਟੀਨ ਦੇ ਤੌਰ 'ਤੇ ਅੱਜ ਸਵੇਰੇ ਕੋਰੋਨਾ ਵਾਇਰਸ ਦਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਹਾਲਾਂਕਿ ਉਹ ਅਸਿੰਪਟੋਮੈਟਿਕ ਹਨ ਅਤੇ ਉਨ੍ਹਾਂ ਦੀ ਸਿਹਤ ਠੀਕ ਹੈ। ਉਨ੍ਹਾਂ ਨੂੰ ਘਰ 'ਚ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉਪ ਰਾਸ਼ਟਰਪਤੀ ਦੀ ਪਤਨੀ ਉਸ਼ਾ ਨਾਇਡੂ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਸੀ ਜੋ ਕਿ ਨੈਗੇਟਿਵ ਆਈ ਹੈ ਪਰ ਉਨ੍ਹਾਂ ਨੇ ਵੀ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ।

Inder Prajapati

This news is Content Editor Inder Prajapati