ਵੱਡੀ ਖ਼ਬਰ : 9 ਸਤੰਬਰ ਨੂੰ ਹੋਵੇਗੀ ਉੱਪ-ਰਾਸ਼ਟਰਪਤੀ ਦੀ ਚੋਣ

Friday, Aug 01, 2025 - 01:03 PM (IST)

ਵੱਡੀ ਖ਼ਬਰ : 9 ਸਤੰਬਰ ਨੂੰ ਹੋਵੇਗੀ ਉੱਪ-ਰਾਸ਼ਟਰਪਤੀ ਦੀ ਚੋਣ

ਨਵੀਂ ਦਿੱਲੀ : ਦੇਸ਼ ਵਿਚ ਉੱਪ-ਰਾਸ਼ਟਰਪਤੀ ਦੇ ਅਹੁਦੇ ਨੂੰ ਲੈ ਕੇ ਹੋਣ ਵਾਲੀ ਚੋਣ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਅਨੁਸਾਰ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ।

ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ

ਦੱਸ ਦੇਈਏ ਕਿ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ੇ ਦੇ ਦਿੱਤਾ ਗਿਆ ਸੀ। ਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਨੇ ਸਿਹਤ ਕਾਰਨਾਂ ਅਤੇ ਡਾਕਟਰੀ ਸਲਾਹ ਦਾ ਹਵਾਲਾ ਦਿੰਦੇ ਹੋਏ ਸੰਵਿਧਾਨ ਦੀ ਧਾਰਾ 67 (ਏ) ਦੇ ਤਹਿਤ ਆਪਣੇ ਅਸਤੀਫੇ ਦਾ ਐਲਾਨ ਕੀਤਾ। ਅਸਤੀਫੇ ਤੋਂ ਬਾਅਦ ਖਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਨੂੰ ਭਰਨ ਲਈ ਚੋਣ ਦਾ ਐਲਾਨ ਹੁਣ ਹੋ ਗਿਆ ਹੈ। 

ਪੜ੍ਹੋ ਇਹ ਵੀ - 2, 3, 4, 5, 6, 7 ਨੂੰ ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, IMD ਦਾ ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News