ਅਧਿਆਪਕ ਦੇ ਸ਼ਰਾਬ ਦੇ ਨਸ਼ੇ ''ਚ ਸਕੂਲ ਪਹੁੰਚਣ ਦਾ ਵੀਡੀਓ ਵਾਇਰਲ, ਜਾਂਚ ਦੇ ਆਦੇਸ਼

Sunday, Jul 28, 2024 - 05:10 PM (IST)

ਅਧਿਆਪਕ ਦੇ ਸ਼ਰਾਬ ਦੇ ਨਸ਼ੇ ''ਚ ਸਕੂਲ ਪਹੁੰਚਣ ਦਾ ਵੀਡੀਓ ਵਾਇਰਲ, ਜਾਂਚ ਦੇ ਆਦੇਸ਼

ਸ਼ਹਿਡੋਲ (ਭਾਸ਼ਾ)- ਮੱਧ ਪ੍ਰਦੇਸ਼ ਦੇ ਸ਼ਹਿਡੋਲ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ 'ਚ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੇ ਸਕੂਲ ਪਹੁੰਚੇ ਇਕ ਅਧਿਆਪਕ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਸ਼ਨੀਵਾਰ ਨੂੰ ਪਿੰਡ ਵਾਸੀਆਂ ਵਲੋਂ ਬਣਾਏ ਗਏ ਵੀਡੀਓ 'ਚ ਬਓਹਰੀ ਬਲਾਕ ਦੇ ਸ਼ੰਕਰਗੜ੍ਹ ਪਿੰਡ ਦੇ ਇਕ ਸਰਕਾਰੀ ਪ੍ਰਾਇਮਰੀ ਸਕੂਲ 'ਚ ਇਕ ਅਧਿਆਪਕ 'ਤੇ ਨਸ਼ੇ 'ਚ ਦਿਖਾਈ ਦੇ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.) ਫੂਲ ਸਿੰਘ ਮਾਰਾਪਚੀ ਨੇ ਕਿਹਾ ਕਿ ਉਨ੍ਹਾਂ ਸੋਸ਼ਲ ਮੀਡੀਆ 'ਤੇ ਅਧਿਆਪਕ ਉਦੈਭਾਨ ਸਿੰਘ ਦਾ ਵੀਡੀਓ ਮਿਲਿਆ। ਉਨ੍ਹਾਂ ਦੱਸਿਆ ਕਿ ਬਲਾਕ ਸਿੱਖਿਆ ਅਧਿਕਾਰੀ ਨੂੰ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਧਿਆਪਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News