ਔਰਤ ਨਾਲ ਜਨਤਕ ਤੌਰ ’ਤੇ ਕੁੱਟਮਾਰ ਦਾ ਵੀਡੀਓ ਵਾਇਰਲ, ਇਕ ਮੁਲਜ਼ਮ ਗ੍ਰਿਫਤਾਰ

Sunday, Jun 23, 2024 - 04:29 PM (IST)

ਔਰਤ ਨਾਲ ਜਨਤਕ ਤੌਰ ’ਤੇ ਕੁੱਟਮਾਰ ਦਾ ਵੀਡੀਓ ਵਾਇਰਲ, ਇਕ ਮੁਲਜ਼ਮ ਗ੍ਰਿਫਤਾਰ

ਧਾਰ (ਮੱਧ ਪ੍ਰਦੇਸ਼), (ਭਾਸ਼ਾ)- ਮੱਧ ਪ੍ਰਦੇਸ਼ ਦੇ ਕਬਾਇਲੀ ਬਹੁਲਤਾ ਵਾਲੇ ਧਾਰ ਜ਼ਿਲੇ ’ਚ ਸੋਸ਼ਲ ਮੀਡੀਆ ’ਤੇ ਇਕ ਔਰਤ ਦੀ ਜਨਤਕ ਤੌਰ ’ਤੇ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਲੋਕਾਂ ਦਾ ਇਕ ਸਮੂਹ ਔਰਤ ਨੂੰ ਸ਼ਰੇਆਮ ਕੁੱਟ ਰਿਹਾ ਹੈ।

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ 4 ਵਿਅਕਤੀਆਂ ਨੇ ਔਰਤ ਨੂੰ ਫੜਿਆ ਹੋਇਆ ਹੈ, ਜਦਕਿ ਇਕ ਆਦਮੀ ਉਸ ਨੂੰ ਡੰਡੇ ਨਾਲ ਕੁੱਟ ਰਿਹਾ ਹੈ। ਵੀਡੀਓ ’ਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਉੱਥੇ ਮੌਜੂਦ ਲੋਕ ਤਮਾਸ਼ਬੀਨ ਬਣੇ ਹੋਏ ਹਨ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ 20 ਜੂਨ ਦੀ ਹੈ, ਜਿਸ ਤੋਂ ਪਹਿਲਾਂ ਔਰਤ ਕਥਿਤ ਤੌਰ ’ਤੇ ਇਕ ਵਿਅਕਤੀ ਨਾਲ ਫਰਾਰ ਹੋ ਗਈ ਸੀ।


author

Rakesh

Content Editor

Related News