ਹਰਿਦੁਆਰ: ਗੰਗਾ ਨਦੀ ''ਚ ਕੂੜਾ ਸੁੱਟਣ ਵਾਲੇ ਕਰਮਚਾਰੀ ਦੀ ਵੀਡੀਓ ਵਾਇਰਲ, ਲੋਕਾਂ ''ਚ ਗੁੱਸਾ

Thursday, Apr 23, 2026 - 08:18 PM (IST)

ਹਰਿਦੁਆਰ: ਗੰਗਾ ਨਦੀ ''ਚ ਕੂੜਾ ਸੁੱਟਣ ਵਾਲੇ ਕਰਮਚਾਰੀ ਦੀ ਵੀਡੀਓ ਵਾਇਰਲ, ਲੋਕਾਂ ''ਚ ਗੁੱਸਾ

ਨੈਸ਼ਨਲ ਡੈਸਕ : ਧਾਰਮਿਕ ਨਗਰੀ ਹਰਿਦੁਆਰ ਤੋਂ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਵਾਤਾਵਰਣ ਪ੍ਰੇਮੀਆਂ ਅਤੇ ਸ਼ਰਧਾਲੂਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਇੱਕ ਸਫਾਈ ਕਰਮਚਾਰੀ ਨੂੰ ਕਥਿਤ ਤੌਰ 'ਤੇ ਕੂੜਾ ਸਿੱਧਾ ਨਦੀ ਵਿੱਚ ਹੂੰਝਦੇ ਹੋਏ ਦੇਖਿਆ ਜਾ ਰਿਹਾ ਹੈ, ਜਿਸ ਨੇ ਗੰਗਾ ਦੀ ਸਫਾਈ ਦੇ ਦਾਅਵਿਆਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਸੋਸ਼ਲ ਮੀਡੀਆ 'ਤੇ ਭੜਕਿਆ ਲੋਕਾਂ ਦਾ ਗੁੱਸਾ
 ਸੋਸ਼ਲ ਮੀਡੀਆ 'ਤੇ ਇਸ ਕਲਿੱਪ ਦੇ ਸਾਹਮਣੇ ਆਉਣ ਤੋਂ ਬਾਅਦ ਨਾਗਰਿਕਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਦੇ ਕੂੜਾ ਪ੍ਰਬੰਧਨ ਦੇ ਤਰੀਕਿਆਂ 'ਤੇ ਸਵਾਲ ਚੁੱਕੇ ਹਨ ਅਤੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਤੁਰੰਤ ਜਾਂਚ ਕੀਤੀ ਜਾਵੇ। ਯੂਜ਼ਰਸ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕੂੜੇ ਦੇ ਨਿਪਟਾਰੇ ਲਈ ਸਹੀ ਤਰੀਕੇ ਯਕੀਨੀ ਬਣਾਏ ਜਾਣ।

 

 
 
 
 
 
 
 
 
 
 
 
 
 
 
 
 

A post shared by INDIANS (@indians)

ਵਾਤਾਵਰਣ ਮਾਹਿਰਾਂ ਨੇ ਜਤਾਈ ਚਿੰਤਾ
 ਵਾਤਾਵਰਣ ਮਾਹਿਰਾਂ ਨੇ ਵੀ ਇਸ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪਵਿੱਤਰ ਨਦੀਆਂ ਦੇ ਵਾਤਾਵਰਣ ਦੀ ਰੱਖਿਆ ਕਰਨਾ ਬਹੁਤ ਜ਼ਰੂਰੀ ਹੈ, ਖਾਸ ਕਰਕੇ ਉਨ੍ਹਾਂ ਪਵਿੱਤਰ ਅਸਥਾਨਾਂ 'ਤੇ ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ। ਮਾਹਿਰਾਂ ਅਨੁਸਾਰ ਅਜਿਹੀਆਂ ਘਟਨਾਵਾਂ ਨਦੀ ਦੀ ਪਵਿੱਤਰਤਾ ਅਤੇ ਸਫਾਈ ਮੁਹਿੰਮਾਂ ਨੂੰ ਵੱਡਾ ਠੇਸ ਪਹੁੰਚਾਉਂਦੀਆਂ ਹਨ।

ਅਧਿਕਾਰੀਆਂ ਵੱਲੋਂ ਜਾਂਚ ਦੀ ਉਮੀਦ
 ਇਸ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਸਬੰਧਤ ਅਧਿਕਾਰੀ ਇਸ ਘਟਨਾ ਦੀ ਸਮੀਖਿਆ ਕਰਨਗੇ। ਪ੍ਰਸ਼ਾਸਨ ਵੱਲੋਂ ਸਫਾਈ ਦਿਸ਼ਾ-ਨਿਰਦੇਸ਼ਾਂ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਨੂੰ ਰੋਕਣ ਲਈ ਨਵੇਂ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News