ਹਿਮਾਚਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਲੋਂ ਵਿਦਿਆਰਥੀ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

Saturday, May 21, 2022 - 11:26 AM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੰਸ ਰਾਜ ਵਲੋਂ ਚੰਬਾ ਜ਼ਿਲ੍ਹੇ 'ਚ ਇਕ ਸਕੂਲੀ ਵਿਦਿਆਰਥੀ ਨੂੰ ਥੱਪੜ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲਾਂਕਿ ਬੱਚੇ ਦੇ ਪਿਤਾ ਰਿਆਜ਼ ਮੁਹੰਮਦ ਨੇ ਵੀਰਵਾਰ ਨੂੰ ਇਸ ਘਟਨਾ ਨੂੰ ਨਜ਼ਰਅੰਦਾਜ ਕਰਦੇ ਹੋਏ ਕਿਹਾ ਕਿ ਜਦੋਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਉਨ੍ਹਾਂ ਦੇ ਪੁੱਤਰ ਨੂੰ ਕੁਝ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ ਦਾ ਹੱਥ ਚਲ ਗਿਆ।

ਇਹ ਵੀ ਪੜ੍ਹੋ : ਬਰੂਹਾਂ 'ਤੇ ਢੁਕਣ ਵਾਲੀ ਸੀ ਬਰਾਤ, ਅਚਾਨਕ ਮਿਲੀ ਲਾੜੀ ਦੀ ਮੌਤ ਦੀ ਖ਼ਬਰ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਵੀਡੀਓ 'ਚ ਹੰਸ ਰਾਜ ਨੂੰ ਆਪਣੇ ਵਿਧਾਨ ਸਭਾ ਖੇਤਰ ਚੁਰਾਹ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨਾਲ ਗੱਲ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਉਸੇ ਦੌਰਾਨ ਜਦੋਂ ਉਨ੍ਹਾਂ 'ਚੋਂ ਇਕ ਵਿਦਿਆਰਥੀ ਹੱਸਣ ਲੱਗਾ ਤਾਂ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਕਾਂਗਰਸ ਵਿਧਾਇਕ ਵਿਕਰਮਾਦਿੱਤਿਆ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News