ਦਾਦੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਜੋੜੇ ਦੀ ਵੀਡੀਓ ਵਾਇਰਲ, ਗ੍ਰਿਫਤਾਰ ਹੋਣ ''ਤੇ ਹੱਥ ਜੋੜ ਮੰਗੀਆਂ ਮਾਫੀਆਂ
Thursday, Mar 28, 2024 - 03:20 AM (IST)

ਨੈਸ਼ਨਲ ਡੈਸਕ - ਸੋਸ਼ਲ ਮੀਡੀਆ 'ਤੇ ਇਕ ਬਜ਼ੁਰਗ ਔਰਤ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਜੋੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਜ਼ੁਰਗ ਔਰਤ ਦੋਸ਼ੀ ਵਿਅਕਤੀ ਦੀ ਦਾਦੀ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਪੁਲਸ ਨੇ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਕੁੱਟਮਾਰ ਦੀ ਵੀਡੀਓ ਜੋੜੇ ਦੇ ਗੁਆਂਢੀ ਨੇ ਰਿਕਾਰਡ ਕੀਤੀ ਸੀ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਕਣਕ ਕੱਢਦੇ ਸਮੇਂ ਥਰੈਸ਼ਰ ਮਸ਼ੀਨ 'ਚ ਆਇਆ ਕਿਸਾਨ, ਤੜਫ-ਤੜਫ ਕੇ ਹੋਈ ਮੌਤ
ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ, ਭੋਪਾਲ ਦੇ ਪੁਲਸ ਕਮਿਸ਼ਨਰ ਹਰੀਨਾਰਾਇਣਚਾਰੀ ਮਿਸ਼ਰਾ ਨੇ ਕਿਹਾ ਕਿ ਪੁਲਸ ਨੇ ਦੀਪਕ ਸੇਨ ਅਤੇ ਪੂਜਾ ਸੇਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਰਹਿਣ ਵਾਲੇ ਹਨ। ਪੁਲਸ ਸੂਤਰਾਂ ਨੇ ਦੱਸਿਆ ਕਿ ਦੀਪਕ ਭੋਪਾਲ ਦੇ ਜਹਾਂਗੀਰਾਬਾਦ ਥਾਣਾ ਖੇਤਰ ਦੇ ਬਰਖੇੜੀ ਇਲਾਕੇ 'ਚ ਨਾਈ ਦੀ ਦੁਕਾਨ ਚਲਾਉਂਦਾ ਹੈ। ਇਹ ਘਟਨਾ ਕਦੋਂ ਵਾਪਰੀ ਇਸ ਬਾਰੇ ਤੁਰੰਤ ਪਤਾ ਨਹੀਂ ਲੱਗ ਸਕਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e