ਹਿਮਾਚਲ ਦੀਆਂ ਸਰਹੱਦਾਂ ''ਤੇ ਵਧਾਈ ਗਈ ਚੌਕਸੀ, ਪ੍ਰਸ਼ਾਸਨ ਹਾਈ ਅਲਰਟ

05/09/2022 6:25:09 PM

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਕਈ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਨਾਕਾਬੰਦੀ ਵੀ ਕੀਤੀ ਗਈ ਹੈ। ਬੰਬ ਨਕਾਰਾ ਦਸਤੇ ਤੋਂ ਇਲਾਵਾ ਕਿਊਆਰਟੀ ਟੀਮਾਂ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਧਰਮਸ਼ਾਲਾ ਦੇ ਤਪੋਵਨ ਮਾਮਲੇ ਤੋਂ ਬਾਅਦ ਸੂਬੇ ਦੇ ਪੁਲਸ ਡਾਇਰੈਕਟਰ ਸੰਜੇ ਕੁੰਡੂ ਨੇ ਕਈ ਜ਼ਿਲ੍ਹਿਆਂ ਦੇ ਪੁਲਸ ਸੁਪਰਡੈਂਟਾਂ ਸਮੇਤ ਸੀ.ਆਈ.ਡੀ. ਦੇ ਏ.ਡੀ.ਜੀ.ਪੀ., ਕਈ ਰੇਂਜ ਦੇ ਆਈ.ਜੀ. ਅਤੇ ਡੀ.ਆਈ.ਜੀ. ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਆਦੇਸ਼ 'ਚ ਖਾਲਿਸਤਾਨ ਦੇ ਸਮਰਥਨ 'ਚ ਪੋਸਟਰ ਚਿਪਕਾਉਣ ਵਾਲੇ ਦੋਸ਼ੀਆਂ ਦੇ ਸੰਭਾਵਿਤ ਟਿਕਾਣਿਆਂ 'ਤੇ ਦਬਿਸ਼ ਦੇਣ ਨੂੰ ਵੀ ਕਿਹਾ ਗਿਆ ਹੈ। ਨਾਲ ਹੀ ਹੋਟਲਾਂ ਅਤੇ ਸਰਾਵਾਂ ਦੀ ਤਲਾਸ਼ੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਦੀ ਗਸ਼ਤ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬੰਨ ਪ੍ਰਾਜੈਕਟਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਰਕਾਰੀ ਭਵਨਾਂ 'ਤੇ ਵੀ ਗਸ਼ਤ ਵਧਾਉਣ ਦੇ ਆਦੇਸ਼ਹਨ। ਪੁਲਸ ਡਾਇਰੈਕਟਰ ਜਨਰਲ ਨੇ ਸਰਕਾਰੀ, ਅਰਧ-ਸਰਕਾਰੀ ਬੈਂਕਾਂ ਆਦਿ ਦੇ ਰਾਤ ਦੇ ਚੌਕੀਦਾਰਾਂ ਨੂੰ ਵੀ ਸਲਾਹ ਦਿੱਤੀ ਹੈ ਕਿ ਕੁਝ ਸ਼ੱਕੀ ਲੱਗੇ ਤਾਂ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਪੁਲਸ ਥਾਣੇ ਨੂੰ ਦਿੱਤੀ ਜਾਵੇ।

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਵਿਧਾਨ ਸਭਾ ਗੇਟ ਦੇ ਬਾਹਰ ਖਾਲਿਸਤਾਨ ਦਾ ਝੰਡਾ ਲਗਾਉਣ ਤੋਂ ਬਾਅਦ ਹੁਣ ਹਾਈ ਅਲਰਟ ਮੋਡ 'ਤੇ ਆ ਗਿਆ ਹੈ। ਹਿਮਾਚਲ ਪ੍ਰਦੇਸ਼ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਸ ਨੇ ਅੰਤਰਰਾਜੀ ਸਰਹੱਦਾਂ ਤੋਂ ਲੰਘਣ ਵਾਲੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਦੇਸ਼ ਦੇ ਡੀ.ਜੀ.ਪੀ. ਨੇ ਪੁਲਸ ਨੂੰ ਹਾਈ ਅਲਰਟ 'ਤੇ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਜਿਸ ਦੇ ਅਧੀਨ ਏ.ਡੀ.ਜੀ.ਪੀ.-ਸੀ.ਆਈ.ਡੀ., ਡੀ.ਆਈ.ਜੀ. ਰੇਂਜ ਅਤੇ ਜ਼ਿਲ੍ਹਾ ਪੁਲਸ ਸੁਪਰਡੈਂਟ ਨੂੰ ਹਿਮਾਚਲ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਨੂੰ ਹੋਟਲ ਅਤੇ ਰੁਕਣ ਦੀ ਜਗ੍ਹਾ ਦੇ ਜਾਂਚ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। 


DIsha

Content Editor

Related News