ਵਿਜੇ ਦੇ ਫੈਨ ਨੇ ਖੁਦ ਨੂੰ ਲਾ ਲਈ ਅੱਗ! ਸਹੁੰ ਚੁੱਕ ਸਮਾਗਮ ਰੱਦ ਹੋਣ ਮਗਰੋਂ TN 'ਚ ਭਖਿਆ ਮਾਹੌਲ
Saturday, May 09, 2026 - 03:34 PM (IST)
ਨੈਸ਼ਨਲ ਡੈਸਕ : ਤਾਮਿਲਨਾਡੂ ਵਿਧਾਨ ਸਭਾ ਚੋਣਾਂ ਦੇ ਨਤੀਜੇ ਕਈ ਦਿਨਾਂ ਤੋਂ ਆ ਚੁੱਕੇ ਹਨ ਪਰ ਸੂਬੇ ਵਿਚ ਸਰਕਾਰ ਦੇ ਗਠਨ ਨੂੰ ਲੈ ਕੇ ਸਸਪੈਂਸ ਅਜੇ ਵੀ ਬਰਕਰਾਰ ਹੈ। ਵਿਜੇ ਦੀ ਸਰਕਾਰ ਬਣਨ ਵਿਚ ਹੋ ਰਹੀ ਦੇਰੀ ਤੋਂ ਉਨ੍ਹਾਂ ਨੇ ਸਮਰਥਕ ਬਹੁਤ ਨਾਰਾਜ਼ ਹਨ, ਜਿਸ ਨੂੰ ਲੈ ਕੇ ਅੱਜ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। TVK ਦੇ ਇਕ 40 ਸਾਲਾ ਸਮਰਥਕ ਨੇ ਵਿਜੇ ਦੇ ਮੁੱਖ ਮੰਤਰੀ ਬਣਨ ਵਿਚ ਹੋ ਰਹੀ ਦੇਰੀ ਤੋਂ ਪਰੇਸ਼ਾਨ ਹੋ ਕੇ ਕਥਿਤ ਤੌਰ 'ਤੇ ਆਪਣੇ ਆਪ ਨੂੰ ਅੱਗ ਲਗਾ ਲਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - 6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ ਖ਼ਤਰਾ
ਦੱਸ ਦੇਈਏ ਕਿ ਇਕ ਪਾਸੇ ਜਿੱਥੇ ਪੱਛਮੀ ਬੰਗਾਲ ਵਿਚ ਸਰਕਾਰ ਬਣ ਚੁੱਕੀ ਹੈ ਅਤੇ ਸ਼ੁਭੇਂਦ ਅਧਿਕਾਰੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਚੁੱਕੇ ਹਨ। ਉਥੇ ਹੀ ਤਾਮਿਲਨਾਡੂ ਵਿਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਤਾਮਿਲਗਾ ਵੇਟਰੀ ਕਜ਼ਗਮ ਦੇ ਮੁਖੀ ਵਿਜੇ ਅਜੇ ਤੱਕ ਮੁੱਖ ਮੰਤਰੀ ਅਹੁਦੇ ਦੀ ਸਹੁੰ ਨਹੀਂ ਚੁੱਕ ਸਕੇ। ਆਪਣੇ ਆਪ ਨੂੰ ਅੱਗ ਲਗਾਉਣ ਵਾਲੇ ਵਿਜੇ ਦੇ 40 ਸਾਲਾ ਸਮਰਥਕ ਇਸੱਕਿਯੱਪਨ ਦੀ ਹਾਲਤ ਇਸ ਸਮੇਂ ਗੰਭੀਰ ਹੈ। ਉਹ ਵਿਜੇ ਦੇ ਮੁੱਖ ਮੰਤਰੀ ਬਣਨ ਵਿੱਚ ਦੇਰੀ ਨੂੰ ਲੈ ਕੇ ਬਹੁਤ ਗੁੱਸਾ ਅਤੇ ਭਾਵੁਕ ਸੀ। ਰਿਪੋਰਟਾਂ ਦੇ ਅਨੁਸਾਰ, ਚਾਰ ਮਹੀਨੇ ਪਹਿਲਾਂ ਵੀ ਇਸੱਕਿਯੱਪਨ ਨੇ ਵਿਜੇ ਦੇ ਮੁੱਖ ਮੰਤਰੀ ਬਣਨ ਦੀ ਕਾਮਨਾ ਕਰਦੇ ਹੋਏ ਆਪਣੇ ਚਿਹਰੇ 'ਚੋਂ 16 ਫੁੱਟ ਲੰਬਾ "ਵੇਲ" (ਬਰਛਾ) ਆਰ-ਪਾਰ ਕੀਤਾ ਸੀ।
ਇਹ ਵੀ ਪੜ੍ਹੋ - 'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ
ਤਾਮਿਲਨਾਡੂ ਵਿੱਚ ਸਰਕਾਰ ਗਠਨ ਨੂੰ ਲੈ ਕੇ ਵਧ ਰਹੇ ਤਣਾਅ ਦੇ ਵਿਚਕਾਰ ਤਾਮਿਲਿਸਾਈ ਸੌਂਦਰਾਰਾਜਨ ਨੇ ਟੀਵੀਕੇ ਮੁਖੀ ਥਾਲਾਪਤੀ ਵਿਜੇ ਤੋਂ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਨ ਲਈ ਕਿਹਾ ਹੈ। ਤਮਿਲਿਸਾਈ ਨੇ ਕਿਹਾ ਕਿ ਤਾਮਿਲਨਾਡੂ ਵਿੱਚ ਹਰ ਕੋਈ ਨਵੀਂ ਸਰਕਾਰ ਦੇ ਗਠਨ ਵਿੱਚ ਭਾਵਨਾਤਮਕ ਤੌਰ 'ਤੇ ਸ਼ਾਮਲ ਹੈ ਅਤੇ ਇੱਕ ਸਥਿਰ ਸਰਕਾਰ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਫਤਵੇ ਦਾ ਸਨਮਾਨ ਕੀਤਾ ਜਾ ਰਿਹਾ ਹੈ ਅਤੇ ਇਸੇ ਲਈ ਸਰਕਾਰ ਬਣਾਉਣ ਦੇ ਕਈ ਮੌਕੇ ਦਿੱਤੇ ਜਾ ਰਹੇ ਹਨ।
ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ ਸਕੂਲ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
