ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਵਰਾਜ ਨੇ ਯੋਗੀ ਆਦਿੱਤਿਯਨਾਥ ਨਾਲ ਫੋਨ 'ਤੇ ਕੀਤੀ ਗੱਲ
Thursday, Jul 09, 2020 - 12:45 PM (IST)
ਭੋਪਾਲ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨਾਲ ਅਪਰਾਧੀ ਵਿਕਾਸ ਦੁਬੇ ਦੀ ਉਜੈਨ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਫੋਨ 'ਤੇ ਚਰਚਾ ਕੀਤੀ। ਅਧਿਕਾਰਤ ਸੂਤਰਾਂ ਅਨੁਸਾਰ ਸ਼੍ਰੀ ਚੌਹਾਨ ਨੇ ਯੋਗੀ ਆਦਿੱਤਿਯਨਾਥ ਨੂੰ ਗ੍ਰਿਫ਼ਤਾਰੀ ਦੇ ਸੰਬੰਧ 'ਚ ਦੱਸਿਆ ਅਤੇ ਕਿਹਾ ਕਿ ਸੂਬਾ ਪੁਲਸ ਵਿਕਾਸ ਦੁਬੇ ਨੂੰ ਉੱਤਰ ਪ੍ਰਦੇਸ਼ ਪੁਲਸ ਨੂੰ ਸੌਂਪ ਦੇਵੇਗੀ।
ਵਿਕਾਸ ਦੁਬੇ ਨੇ 3 ਜੁਲਾਈ ਨੂੰ ਕਾਨਪੁਰ ਜ਼ਿਲ੍ਹੇ 'ਚ ਆਪਣੇ ਸਾਥੀਆਂ ਨਾਲ ਪੁਲਸ 'ਤੇ ਹਮਲਾ ਕਰ ਕੇ 8 ਅਧਿਕਾਰੀਆਂ ਦਾ ਕਤਲ ਕਰ ਦਿੱਤਾ ਸੀ। ਇਸ ਦੇ ਬਾਅਦ ਤੋਂ ਹੀ ਉੱਤਰ ਪ੍ਰਦੇਸ਼ ਪੁਲਸ ਉਸ ਦੀ ਅਤੇ ਉਸ ਦੇ ਸਾਥੀਆਂ ਦੀ ਤਲਾਸ਼ ਕਰ ਰਹੀ ਹੈ। ਇਸ ਵਿਚ ਸੂਬਾ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਉਜੈਨ ਤੋਂ ਅੱਜ ਯਾਨੀ ਵੀਰਵਾਰ ਸਵੇਰੇ ਵਿਕਾਸ ਦੁਬੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਉਸ ਦੇ ਇਕ-2 ਸਾਥੀਆਂ ਦੇ ਵੀ ਹਿਰਾਸਤ 'ਚ ਲਏ ਜਾਣ ਦੀ ਸੂਚਨਾ ਹੈ, ਹਾਲਾਂਕਿ ਇਸ ਦੀ ਹਾਲੇ ਤੱਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।