ਵਿਰਕਮਾਦਿਤਿਆ ਸਿੰਘ ਨੇ ਸੁੱਖੂ ਕੈਬਨਿਟ ਤੋਂ ਦਿੱਤਾ ਅਸਤੀਫ਼ਾ, ਪਾਰਟੀ ''ਤੇ ਅਪਮਾਨ ਕਰਨ ਦਾ ਲਗਾਇਆ ਦੋਸ਼

Wednesday, Feb 28, 2024 - 02:18 PM (IST)

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਸਰਕਾਰ 'ਤੇ ਮੰਡਰਾ ਰਹੇ ਸੰਕਟ ਦੇ ਬੱਦਲਾਂ ਵਿਚਾਲੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਨੇ ਸੁਖਵਿੰਦਰ ਸਿੰਘ ਸੁੱਖੂ ਕੈਪਬਨਿਟ ਤੋਂ ਬੁੱਧਵਾਰ ਨੂੰ ਆਪਣੇ ਅਸਤੀਫ਼ਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ,''ਮੈਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਸੌਂਪ ਰਿਹਾ ਹਾਂ।'' ਉਨ੍ਹਾਂ ਕਿਹਾ,''ਮੈਨੂੰ ਅਪਮਾਨਤ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਤਰਾਜ਼ ਦੇ ਬਾਵਜੂਦ ਮੈਂ ਸਰਕਾਰ ਦਾ ਸਮਰਥਨ ਕੀਤਾ।'' ਹਿਮਾਚਲ ਪ੍ਰਦੇਸ਼ ਦੀ ਇਕਮਾਤਰ ਰਾਜ ਸਭਾ ਸੀਟ ਭਾਜਪਾ ਦੇ ਹੱਥੋਂ ਗੁਆਉਣ ਤੋਂ ਬਾਅਦ ਮੰਗਲਵਾਰ ਤੋਂ ਹੀ ਕਾਂਗਰਸ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਰਾਜ ਸਭਾ ਸੀਟ 'ਤੇ ਹੋਈ ਵੋਟਿੰਗ 'ਚ ਕਾਂਗਰਸ ਦੇ 6 ਵਿਧਾਇਕਾਂ ਵਲੋਂ 'ਕ੍ਰਾਸ ਵੋਟਿੰਗ' ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਸੀਟ 'ਤੇ ਜਿੱਤ ਹਾਸਲ ਕੀਤੀ ਸੀ। ਵਿਕਰਮਾਦਿਤਿਆ ਸਿੰਘ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਪਿਛਲੇ 2 ਦਿਨਾਂ ਦੇ ਘਟਨਾਕ੍ਰਮ ਤੋਂ ਬੇਹੱਦ ਦੁਖੀ ਹਨ। ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਵਿਚਾਰ ਕਰਨ ਦੀ ਜ਼ਰੂਰਤ ਹੈ ਕਿ ਕਾਂਗਰਸ ਲਈ ਕੀ ਗਲਤ ਹੋਇਆ। ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾਵਾਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨੂੰ ਘਟਨਾਕ੍ਰਮ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਗੇਂਦ ਹੁਣ ਪਾਰਟੀ ਹਾਈ ਕਮਾਨ ਦੇ ਪਾਲੇ 'ਚ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਵਿਧਾਨ ਸਭਾ ਸਪੀਕਰ ਨੇ ਜੈਰਾਮ ਠਾਕੁਰ ਸਮੇਤ ਭਾਜਪਾ ਦੇ 15 ਵਿਧਾਇਕਾਂ ਨੂੰ ਕੀਤਾ ਮੁਅੱਤਲ

ਵਿਕਰਮਾਦਿਤਿਆ ਸਿੰਘ ਨੇ ਕਿਹਾ,''ਕਾਂਗਰਸ ਪਾਰਟੀ ਨੇ ਲੋਕਾਂ ਨਾਲ ਵਾਅਦੇ ਕੀਤੇ ਸਨ ਅਤੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਸਾਡੀ ਹੈ ਅਤੇ ਮੈਂ ਆਪਣੇ ਸਮਰਥਕਾਂ ਨਾਲ ਸਲਾਹ ਕਰਨ ਤੋਂ ਬਾਅਦ ਆਪਣੀ ਅੱਗੇ ਦੀ ਰਣਨੀਤੀ ਤੈਅ ਕਰਾਂਗਾ।'' ਉਨ੍ਹਾਂ ਕਿਹਾ ਕਿ ਰਾਜ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਨਾਂ 'ਤੇ ਲੜੀਆਂ ਗਈਆਂ ਸਨ। ਵੀਰਭੱਦਰ ਸਿੰਘ ਵਿਕਰਮਾਦਿਤਿਆ ਦੇ ਪਿਤਾ ਹਨ। ਉਨ੍ਹਾਂ ਕਿਹਾ,''ਅਜਿਹਾ ਕੋਈ ਪੋਸਟਰ, ਹੋਰਡਿੰਗ ਜਾਂ ਬੈਨਰ ਨਹੀਂ ਸੀ, ਜਿਸ 'ਚ ਉਨ੍ਹਾਂ ਦੀ (ਵੀਰਭੱਦਰ ਸਿੰਘ ਦੀ) ਤਸਵੀਰ ਨਾ ਹੋਵੇ। ਵੋਟਿੰਗ ਤੋਂ ਇਕ ਦਿਨ ਪਹਿਲਾਂ ਅਖਬਾਰਾਂ 'ਚ ਉਨ੍ਹਾਂ ਦੀ ਤਸਵੀਰ ਨਾਲ ਪੂਰੇ ਪੰਨੇ ਦਾ ਵਿਗਿਆਪਨ ਸੀ ਪਰ ਜਿੱਤ ਤੋਂ ਬਾਅਦ ਜਦੋਂ ਉਨ੍ਹਾਂ ਦੀ ਮੂਰਤੀ ਸਥਾਪਤ ਕਰਨ ਦੀ ਗੱਲ ਆਈ ਤਾਂ ਸਰਕਾਰ ਸਥਾਨ ਤੈਅ ਕਰਨ 'ਚ ਅਸਫ਼ਲ ਰਹੀ।'' ਸਿੰਘ ਨੇ ਕਿਹਾ,''ਇਹ ਇਕ ਪੁੱਤਰ ਲਈ ਰਾਜਨੀਤਕ ਨਹੀਂ ਸਗੋਂ ਭਾਵਨਾਤਮਕ ਰੂਪ ਨਾਲ ਜੁੜੀ ਹੋਈ ਗੱਲ ਹੈ।'' ਰਾਜ ਵਿਧਾਨ ਸਭਾ ਦੀਆਂ 68 ਸੀਟਾਂ 'ਚੋਂ ਕਾਂਗਰਸ ਕੋਲ 40 ਅਤੇ ਭਾਜਪਾ ਕੋਲ 25 ਸੀਟਾਂ ਹਨ। ਬਾਕੀ ਤਿੰਨ ਸੀਟਾਂ 'ਤੇ ਆਜ਼ਾਦ ਦਾ ਕਬਜ਼ਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News