ਵਿਕਰਮਜੀਤ ਸਾਹਨੀ ਨੇ ਕੈਨੇਡਾ ਲਈ ਮੁੜ ਵੀਜ਼ਾ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੀ ਕੀਤੀ ਪ੍ਰਸ਼ੰਸਾ

10/27/2023 11:20:09 AM

ਨਵੀਂ ਦਿੱਲੀ- ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਮੈਡੀਕਲ, ਵਪਾਰ, ਐਂਟਰੀ ਅਤੇ ਕਾਨਫਰੰਸ ਵਰਗੀਆਂ ਜ਼ਰੂਰੀ ਸ਼੍ਰੇਣੀਆਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਲਈ ਵਿਦੇਸ਼ ਮੰਤਰਾਲੇ (MEA) ਦਾ ਧੰਨਵਾਦ ਕੀਤਾ। ਸਾਹਨੀ ਜੋ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਯਤਨਾਂ ਦੀ ਪੈਰਵੀ ਕਰ ਰਹੇ ਹਨ, ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਦੋਵਾਂ ਦੇਸ਼ਾਂ ਦੇ ਵਿਅਕਤੀਆਂ ਅਤੇ ਸੰਸਥਾਵਾਂ ਦੁਆਰਾ ਕੀਤੀਆਂ ਗਈਆਂ ਕਈ ਬੇਨਤੀਆਂ ਦੇ ਹੁੰਗਾਰੇ ਵਜੋਂ ਲਿਆ ਗਿਆ ਹੈ। ਇਨ੍ਹਾਂ ਸ਼੍ਰੇਣੀਆਂ ਦੀ ਮਹੱਤਤਾ ਨੂੰ ਸਵੀਕਾਰ ਕਰਦੇ ਹੋਏ ਸ੍ਰ. ਸਾਹਨੀ ਨੇ ਬੇਨਤੀ ਕੀਤੀ ਹੈ ਕਿ ਜ਼ਰੂਰੀ ਕੰਮਾਂ ਲਈ ਫੌਰੀ ਈ-ਵੀਜ਼ਾ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ

ਇਸ ਹਾਂ ਪੱਖੀ ਫ਼ੈਸਲੇ ਦੇ ਮੱਦੇਨਜ਼ਰ, ਸਾਹਨੀ ਨੇ ਇੰਡੋ-ਕੈਨੇਡੀਅਨ ਭਾਈਚਾਰੇ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਵਿੱਚ ਆਪਣੀ ਭੂਮਿਕਾ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸਪਸ਼ਟ ਕੀਤਾ ਕਿ ਇਨ੍ਹਾਂ ਸਬੰਧਾਂ ਦੀ ਸਦਭਾਵਨਾ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰਾਂ ਦੀ ਹੀ ਨਹੀਂ ਸਗੋਂ ਗੁਰਦੁਆਰਿਆਂ ਸਮੇਤ ਪ੍ਰਵਾਸੀ ਲੋਕਾਂ ਦੀ ਵੀ ਹੈ। ਇਸ ਦੇ ਨਾਲ ਹੀ ਸਾਹਨੀ ਨੇ ਇੰਡੋ-ਕੈਨੇਡੀਅਨ ਭਾਈਚਾਰੇ ਨੂੰ ਕਿਸੇ ਵੀ ਗ਼ਲਤ ਅਨਸਰਾਂ ਤੋਂ  ਸਾਵਧਾਨ ਅਤੇ ਚੌਕਸ ਰਹਿਣ ਦੀ ਅਪੀਲ ਵੀ ਕੀਤੀ ਹੈ  ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਮਜ਼ਬੂਤ ਅਤੇ ਸਦਭਾਵਨਾ ਵਾਲੇ ਸਬੰਧਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਸਾਹਨੀ ਨੇ ਭਾਰਤ-ਕੈਨੇਡੀਅਨ ਸਬੰਧਾਂ ਦੀ ਬਿਹਤਰੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਭਾਈਚਾਰੇ ਨੂੰ ਇਨ੍ਹਾਂ ਯਤਨਾਂ ਵਿਚ ਇਕ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਵੀ ਕਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News