ਲੁਧਿਆਣਾ ਅਤੇ ਬਠਿੰਡਾ ਤੋਂ NCR ਲਈ ਮੁੜ ਸ਼ੁਰੂ ਹੋਣਗੀਆਂ ਉਡਾਣਾਂ, ਵਿਕਰਮਜੀਤ ਸਾਹਨੀ ਨੇ ਹਵਾਬਾਜ਼ੀ ਮੰਤਰੀ ਦਾ ਕੀਤਾ ਧੰਨਵਾਦ

Wednesday, Sep 06, 2023 - 01:11 PM (IST)

ਲੁਧਿਆਣਾ ਅਤੇ ਬਠਿੰਡਾ ਤੋਂ NCR ਲਈ ਮੁੜ ਸ਼ੁਰੂ ਹੋਣਗੀਆਂ ਉਡਾਣਾਂ, ਵਿਕਰਮਜੀਤ ਸਾਹਨੀ ਨੇ ਹਵਾਬਾਜ਼ੀ ਮੰਤਰੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕਰਦੇ ਹੋਏ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਲੁਧਿਆਣਾ-ਐੱਨ.ਸੀ.ਆਰ. ਅਤੇ ਬਠਿੰਡਾ ਐੱਨ.ਸੀ.ਆਰ. ਦੀਆਂ ਉਡਾਣਾਂ ਨੂੰ ਬਹਾਲ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਸਾਲ 31 ਜੁਲਾਈ ਨੂੰ ਮੰਤਰਾਲਾ ਨੇ ਸੰਸਦ 'ਚ ਚੁੱਕੇ ਸਵਾਲ ਦੇ ਲਿਖਤੀ ਜਵਾਬ 'ਚ ਸੰਸਦ ਮੈਂਬਰ ਨੂੰ ਭਰੋਸਾ ਦਿੱਤਾ ਹੈ ਕਿ ਉਡਾਣਾਂ ਜਲਦੀ ਹੀ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਸਾਹਨੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ, ਉਹ ਇਸ ਮੁੱਦੇ ਨੂੰ ਸੰਸਦ ਵਿਚ ਵੀ ਕਈ ਵਾਰ ਉਠਾ ਚੁੱਕੇ ਹਨ। ਹੁਣ 6 ਸਤੰਬਰ ਤੋਂ ਲੁਧਿਆਣਾ-ਐੱਨ.ਸੀ.ਆਰ. ਅਤੇ ਇਸ ਮਹੀਨੇ ਦੇ ਤੀਜੇ ਹਫ਼ਤੇ ਬਠਿੰਡਾ-ਐੱਨ.ਸੀ.ਆਰ. ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਪੰਜਾਬ ਦੇ ਇਨ੍ਹਾਂ ਦੋਵਾਂ ਸ਼ਹਿਰਾਂ ਤੋਂ ਹਵਾਈ ਮਾਰਗ ਨਾ ਮਿਲਣ ਕਾਰਨ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਪੰਜਾਬ ਦੇ ਇਸ Airport ਤੋਂ ਫਿਰ ਸ਼ੁਰੂ ਹੋਵੇਗੀ ਉਡਾਣ, ਜਾਣੋ ਕਿਸ ਦਿਨ ਉੱਡੇਗੀ ਪਹਿਲੀ Flight

ਸਾਹਨੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਆਦਮਪੁਰ ਲਈ ਉਡਾਣ ਵੀ ਜਲਦੀ ਹੀ ਮੁੜ ਸ਼ੁਰੂ ਹੋ ਜਾਵੇਗੀ। ਆਦਮਪੁਰ ਹਵਾਈ ਅੱਡੇ ਦਾ ਸੰਚਾਲਨ ਸ਼ੁਰੂ ਨਾ ਹੋਣ ਕਾਰਨ ਕਾਰੋਬਾਰੀ ਭਾਈਚਾਰੇ ਅਤੇ ਜਲੰਧਰ ਖੇਤਰ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਸਾਹਨੀ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੰਮ ਮੁੜ ਸ਼ੁਰੂ ਕਰਵਾਉਣ ਲਈ ਵੀ ਦਖ਼ਲ ਦਿੱਤਾ ਸੀ। ਉਨ੍ਹਾਂ ਲੁਧਿਆਣਾ ਵਿਚ 47 ਕਰੋੜ ਰੁਪਏ ਦੇ ਕੰਮ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਸਾਹਨੀ ਨੇ ਕਿਹਾ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੁਚਾਰੂ ਸੰਚਾਲਨ ਪੰਜਾਬ ਦੇ ਆਰਥਿਕ ਵਿਕਾਸ ਲਈ ਸਮੇਂ ਦੀ ਲੋੜ ਹੈ ਕਿਉਂਕਿ ਲੁਧਿਆਣਾ ਉਦਯੋਗਿਕ ਧੁਰਾ ਹੁਣ ਦੇ ਨਾਲ-ਨਾਲ ਭਾਰਤ ਦੇ ਮਾਨਚੈਸਟਰ ਵਜੋਂ ਵੀ ਜਾਣਿਆ ਜਾਂਦਾ ਹੈ। ਇੱਥੇ ਨਿਰਵਿਘਨ ਹਵਾਈ ਸੰਪਰਕ ਹੋਣ ਨਾਲ ਕਾਰੋਬਾਰ ਕਰਨਾ ਆਸਾਨ ਹੋਵੇਗਾ, ਜੋ ਕਿ ਬਹੁਤ ਮਹੱਤਵਪੂਰਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News