ਯੂਨੀਵਰਸਿਟੀ ਦੀ ਇਤਰਾਜ਼ਯੋਗ ਵੀਡੀਓ ਮਾਮਲੇ ’ਚ MP ਵਿਕਰਮਜੀਤ ਸਾਹਨੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

09/18/2022 6:14:07 PM

ਨਵੀਂ ਦਿੱਲੀ– ਪੰਜਾਬ ’ਚ  ਇਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ’ਚ ਰਹਿੰਦੀਆਂ ਕਰੀਬ 60 ਵਿਦਿਆਰਥਣਾਂ ਦੀ ਨਹਾਉਂਦੀਆਂ ਦੀ ਵੀਡੀਓ ਲੀਕ ਹੋਣ ਦੇ ਮਾਮਲੇ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚ ਗਈ ਹੈ। ਸ਼ਨੀਵਾਰ ਦੀ ਰਾਤ ਨੂੰ ਵਿਦਿਆਰਥਣਾਂ ਨੇ ਇਸ ਦੇ ਖਿਲਾਫ਼ ਭਾਰੀ ਪ੍ਰਦਰਸ਼ਨ ਕੀਤਾ ਅਤੇ ਪੁਲਸ ਨੇ ਦੋਸ਼ੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕਰ ਲਿਆ। 

ਇਸਦੇ ਨਾਲ ਹੀ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਇਸ ਮੰਦਭਾਗੀ ਘਟਨਾ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕੁੜੀਆਂ ਦੀ ਲੀਕ ਹੋਈ ਵੀਡੀਓ ਨੂੰ ਵਾਇਰਲ ਨਾ ਕਰਨ ਦੀ ਅਪੀਲ ਕੀਤੀ ਹੈ। ਵਿਕਰਮਜੀਤ ਸਾਹਨੀ ਨੇ ਟਵੀਟ ਕਰਕੇ ਲਿਖਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਬਹੁਤ ਹੀ ਸ਼ਰਮਨਾਕ ਹੈ। ਸਾਰੇ ਜ਼ਿੰਮੇਵਾਰ ਭਾਰਤੀਆਂ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਇਸ ਮੰਦਭਾਗੀ ਘਟਨਾ ਦੀ ਕੋਈ ਵੀ MMS/ਵੀਡੀਓ ਨੂੰ ਦੁਬਾਰਾ ਪੋਸਟ ਜਾਂ ਅੱਗੇ ਸਾਂਝਾ ਨਾ ਕਰੋ। ਆਓ ਡਿਜੀਟਲ ਤੌਰ ’ਤੇ ਜ਼ਿੰਮੇਵਾਰ ਸਮਾਜ ਬਣੀਏ।

PunjabKesari

ਦੱਸ ਦੇਈਏ ਕਿ ਨਿੱਜੀ ਯੂਨੀਵਰਸਿਟੀ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 60 ਦੇ ਕਰੀਬ ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੀਡੀਓਜ਼ ਨੂੰ ਕੁੜੀ ਕਿਸੇ ਮੁੰਡੇ ਨੂੰ ਭੇਜਦੀ ਸੀ, ਜੋ ਕਿ ਹਿਮਾਚਲ ਦਾ ਰਹਿਣ ਵਾਲਾ ਹੈ। ਦਰਅਸਲ ਯੂਨੀਵਰਸਿਟੀ ’ਚ ਕੁੜੀਆਂ ਦੇ ਬਾਥਰੂਮ ਅੰਦਰ ਵੀਡੀਓ ਬਣਾਉਂਦੇ ਹੋਏ ਦੋਸ਼ੀ ਕੁੜੀ ਨੂੰ ਰੰਗੇ ਹੱਥੀਂ ਫੜ੍ਹਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਭੜਕੇ ਵਿਦਿਆਰਥੀਆਂ ਨੇ ਦੇਰ ਰਾਤ ਯੂਨੀਵਰਸਿਟੀ ਕੈਂਪਸ ’ਚ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਯੂਨੀਵਰਸਿਟੀ ਨੂੰ ਘੇਰ ਲਿਆ ਅਤੇ ਇਨਸਾਫ਼ ਲੈਣ ਲਈ ਨਾਅਰੇਬਾਜ਼ੀ ਕੀਤੀ। 


Rakesh

Content Editor

Related News