ਜੰਮੂ-ਕਸ਼ਮੀਰ: ਰਾਜੌਰੀ ''ਚ ਸ਼ੱਕੀ ਗਤੀਵਿਧੀ ਦੇਖਣ ''ਤੇ ਗ੍ਰਾਮੀਣ ਰੱਖਿਆ ਗਾਰਡਾਂ ਨੇ ਕੀਤੀ ਫ਼ਾਇਰਿੰਗ
Tuesday, Aug 27, 2024 - 11:11 AM (IST)
ਜੰਮੂ (ਭਾਸ਼ਾ) - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸ਼ੱਕੀ ਗਤੀਵਿਧੀ ਦੇਖਣ ਤੋਂ ਬਾਅਦ ਗ੍ਰਾਮੀਣ ਰੱਖਿਆ ਗਾਰਡ (ਵੀਡੀਜੀ) ਦੇ ਇੱਕ ਸਮੂਹ ਵਲੋਂ ਗੋਲੀਬਾਰੀ ਕੀਤੀ ਗਈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਮੰਗਲਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗਾਰਡਾਂ ਨੇ ਸੋਮਵਾਰ ਦੇਰ ਰਾਤ ਰਾਜੌਰੀ ਜ਼ਿਲ੍ਹਾ ਹੈੱਡਕੁਆਰਟਰ ਤੋਂ ਅੱਠ ਕਿਲੋਮੀਟਰ ਦੂਰ ਮੀਰਾ-ਨਗਰੋਟਾ ਪਿੰਡ ਵਿੱਚ ਇੱਕ ਸਿਆਸੀ ਪਾਰਟੀ ਵਰਕਰ ਦੇ ਘਰ ਦੇ ਨੇੜੇ ਦੋ ਅਣਪਛਾਤੇ ਵਿਅਕਤੀਆਂ ਨੂੰ ਦੇਖਿਆ।
ਇਹ ਵੀ ਪੜ੍ਹੋ - ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ
ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪਿੰਡ ਦੀ ਘੇਰਾਬੰਦੀ ਕਰਦੇ ਹੋਏ ਤਲਾਸ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਤਲਾਸ਼ੀ ਦੌਰਾਨ ਉਹਨਾਂ ਨੂੰ ਸ਼ੱਕੀ ਵਿਅਕਤੀਆਂ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਆਸਪਾਸ ਦੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ ਅਤੇ ਤਾਜ਼ਾ ਰਿਪੋਰਟਾਂ ਅਨੁਸਾਰ ਇਹ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ - ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8