ਲੋਕਾਂ ਨੇ ਪ੍ਰੇਮੀ ਜੋੜੇ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ, 5 ਬੱਚਿਆਂ ਦੀ ਮਾਂ ਪ੍ਰੇਮੀ ਨਾਲ ਹੋਈ ਸੀ ਫਰਾਰ
Wednesday, Dec 20, 2023 - 07:55 PM (IST)
ਮਹਿਰਾਜਗੰਜ (ਉੱਤਰ ਪ੍ਰਦੇਸ਼), (ਭਾਸ਼ਾ)– ਜ਼ਿਲੇ ਦੇ ਫਰੇਂਦਰ ਥਾਣਾ ਖੇਤਰ ਦੇ ਭਾਰੀਵੈਸੀ ’ਚ ਇਕ ਔਰਤ ਅਤੇ ਉਸ ਦੇ ਪ੍ਰੇਮੀ ਨੂੰ ਇਕ ਖੰਭੇ ਨਾਲ ਕਥਿਤ ਤੌਰ ’ਤੇ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਘਟਨਾ ਮੰਗਲਵਾਰ ਨੂੰ ਵਾਪਰੀ ਜਦੋਂ ਔਰਤ ਆਪਣੇ ਪ੍ਰੇਮੀ ਨਾਲ ਪਿੰਡ ਨੂੰ ਪਰਤੀ। ਨਾਰਾਜ਼ ਪਿੰਡ ਵਾਸੀਆਂ ਨੇ ਕੈਂਪੀਅਰਗੰਜ-ਮੋਦੀਗੰਜ ਮਾਰਗ ਨੇੜੇ ਦੋਹਾਂ ਨੂੰ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਕੁੱਟਮਾਰ ਕੀਤੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਆਈ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕੀਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਔਰਤ ਵਿਧਵਾ ਹੈ ਅਤੇ ਪੰਜ ਬੱਚਿਆਂ ਦੀ ਮਾਂ ਹੈ।
ਇਹ ਵੀ ਪੜ੍ਹੋ- ਠੱਗੀ ਦਾ ਨਵਾਂ ਅੱਡਾ ਬਣਿਆ Instagram, ਲੋਕਾਂ ਨੂੰ ਇੰਝ ਲਗਾਇਆ ਜਾ ਰਿਹਾ ਚੂਨਾ
ਦੱਸਿਆ ਜਾਂਦਾ ਹੈ ਕਿ ਔਰਤ ਦੇ ਇਕ ਵਿਅਕਤੀ ਨਾਲ ਕਥਿਤ ਸਬੰਧ ਸਨ, ਜਿਸ ਕਾਰਨ ਪਿੰਡ ਵਾਸੀ ਉਸ ਤੋਂ ਨਾਰਾਜ਼ ਸਨ। ਫਰੇਂਦਾ ਦੇ ਡੀ. ਸੀ. ਅਨੁਜ ਕੁਮਾਰ ਸਿੰਘ ਨੇ ਦੱਸਿਆ ਕਿ ਪ੍ਰੇਮ ਸਬੰਧਾਂ ਦੇ ਸ਼ੱਕ ਹੇਠ ਔਰਤ ਨੂੰ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵਲੋਂ ਕੁੱਟਮਾਰ ਕਰਨ ਦੀ ਸ਼ਿਕਾਇਤ ਆਈ ਸੀ। ਸਿੰਘ ਨੇ ਦੱਸਿਆ ਕਿ ਕੁੱਟਮਾਰ ਦਾ ਮਾਮਲਾ ਦਰਜ ਕਰ ਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ