ਵਿਨੇ ਕੁਮਾਰ ਸਕਸੈਨਾ ਬਣੇ ਦਿੱਲੀ ਦੇ ਉੱਪ ਰਾਜਪਾਲ

Tuesday, May 24, 2022 - 10:30 AM (IST)

ਵਿਨੇ ਕੁਮਾਰ ਸਕਸੈਨਾ ਬਣੇ ਦਿੱਲੀ ਦੇ ਉੱਪ ਰਾਜਪਾਲ

ਨਵੀਂ ਦਿੱਲੀ (ਭਾਸ਼ਾ)- ਵਿਨੇ ਕੁਮਾਰ ਸਕਸੈਨਾ ਨੂੰ ਸੋਮਵਾਰ ਨੂੰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਸਕਸੈਨਾ, ਅਨਿਲ ਬੈਜਲ ਦਾ ਸਥਾਨ ਲੈਣਗੇ, ਜਿਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪਿਛਲੇ ਹਫ਼ਤੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋੋ: ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫ਼ਾ

ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ,‘‘ਭਾਰਤ ਦੇ ਰਾਸ਼ਟਰਪਤੀ ਨੂੰ ਵਿਨੇ ਕੁਮਾਰ ਸਕਸੈਨਾ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਤਾਰੀਕ ਤੋਂ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦਾ ਉਪ-ਰਾਜਪਾਲ ਨਿਯੁਕਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ।’’ ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਨਵਨਿਯੁਕਤ ਉਪ ਰਾਜਪਾਲ ਵਿਨੇ ਸਕਸੈਨਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਰਾਜਧਾਨੀ ਦੀ ਬਿਹਤਰੀ ਲਈ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਮੰਤਰੀਮੰਡਲ ਵੱਲੋਂ ਪੂਰਨ ਸਹਿਯੋਗ ਮਿਲੇਗਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News