ਕੀ ਸਿਆਸਤ 'ਚ ਹੋਵੇਗੀ ਪੂਨੀਆ-ਵਿਨੇਸ਼ ਦੀ ਐਂਟਰੀ? ਚੋਣ ਲੜਨ ਦੀਆਂ ਅਟਕਲਾਂ ਵਿਚਾਲੇ ਕੀਤੀ ਰਾਹੁਲ ਨਾਲ ਮੁਲਾਕਾਤ

Wednesday, Sep 04, 2024 - 12:41 PM (IST)

ਨਵੀਂ ਦਿੱਲੀ- ਹਰਿਆਣਾ ਦੇ ਚੋਣ ਮੁਕਾਬਲੇ ਵਿਚ ਹੱਥ ਅਜ਼ਮਾਉਣ ਦੀਆਂ ਅਟਕਲਾਂ ਦਰਮਿਆਨ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਇੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਨੇ ਅਜੇ ਤੱਕ ਪੂਨੀਆ ਅਤੇ ਫੋਗਾਟ ਨੂੰ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਵਜੋਂ ਉਤਾਰਨ ਬਾਰੇ ਆਪਣੀ ਸਥਿਤੀ ਸਪੱਸ਼ਟ ਨਹੀਂ ਕੀਤੀ ਹੈ। ਹਰਿਆਣਾ ਇੰਚਾਰਜ ਦੀਪਕ ਬਾਬਰੀਆ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਵੀਰਵਾਰ ਤੱਕ ਇਸ 'ਤੇ ਸਥਿਤੀ ਸਪੱਸ਼ਟ ਹੋ ਜਾਵੇਗੀ। ਕਾਂਗਰਸ ਨੇ ਆਪਣੇ ਅਧਿਕਾਰਤ 'ਐਕਸ' ਹੈਂਡਲ 'ਤੇ ਰਾਹੁਲ ਗਾਂਧੀ ਦੀ ਫੋਗਾਟ ਅਤੇ ਪੂਨੀਆ ਨਾਲ ਤਸਵੀਰ ਸਾਂਝੀ ਕੀਤੀ ਹੈ।

PunjabKesari

ਇਹ ਵੀ ਪੜ੍ਹੋ-Paralympics : ਅਜੀਤ ਨੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਚਾਂਦੀ ਅਤੇ ਸੁੰਦਰ ਨੇ ਜਿੱਤਿਆ ਕਾਂਸੀ ਤਮਗਾ
ਪੂਨੀਆ ਅਤੇ ਫੋਗਾਟ 2023 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਸੰਸਦ ਮੈਂਬਰ ਅਤੇ ਤਤਕਾਲੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸਨ।
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਮੰਗਲਵਾਰ ਤੱਕ 90 'ਚੋਂ 66 ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ- ਬੋਪੰਨਾ ਤੇ ਸੁਤਜਿਆਦੀ ਦੀ ਮਿਕਸਡ ਡਬਲਜ਼ ਜੋੜੀ ਸੈਮੀਫਾਈਨਲ 'ਚ ਹਾਰੀ
ਹਾਲਾਂਕਿ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸ ਸੂਤਰਾਂ ਅਨੁਸਾਰ ਉਮੀਦਵਾਰਾਂ ਦੀ ਸੂਚੀ ਇੱਕ-ਦੋ ਦਿਨਾਂ ਵਿੱਚ ਜਾਰੀ ਹੋਣ ਵਾਲੀ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


Aarti dhillon

Content Editor

Related News