ਮਣੀਪੁਰ ''ਚ 48 ਘੰਟਿਆਂ ਬਾਅਦ ਫਿਰ ਭੜਕੀ ਹਿੰਸਾ, ਅੱਤਵਾਦੀਆਂ ਨੇ ਲਈ 3 ਲੋਕਾਂ ਦੀ ਜਾਨ

06/09/2023 9:14:36 PM

ਨੈਸ਼ਨਲ ਡੈਸਕ : ਮਣੀਪੁਰ 'ਚ 48 ਘੰਟਿਆਂ ਦੀ ਸ਼ਾਂਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਫਿਰ ਤੋਂ ਸ਼ੁਰੂ ਹੋਈ ਹਿੰਸਾ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸੂਬੇ 'ਚ ਇਕ ਵਾਰ ਫਿਰ ਤਣਾਅ ਦਾ ਮਾਹੌਲ ਬਣ ਗਿਆ ਹੈ। ਸ਼ੁੱਕਰਵਾਰ ਨੂੰ ਇੰਫਾਲ ਪੱਛਮੀ ਦੇ ਸੰਗਾਇਥੇਲ ਅਤੇ ਕਾਂਗਪੋਕਪੀ ਜ਼ਿਲ੍ਹੇ ਦੇ ਖੋਕਨ ਇਲਾਕੇ 'ਚ ਗੋਲ਼ੀਬਾਰੀ 'ਚ ਇਕ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖ਼ਮੀ ਹੋ ਗਏ। ਇਲਾਕੇ 'ਚ ਸਥਿਤੀ ਨੂੰ ਕਾਬੂ 'ਚ ਕਰਨ ਲਈ ਸਾਂਝੇ ਬਲ ਮੌਕੇ 'ਤੇ ਪਹੁੰਚ ਗਏ ਹਨ। 3 ਮਈ ਨੂੰ ਚੂਰਾਚੰਦਪੁਰ ਜ਼ਿਲ੍ਹੇ ਤੋਂ ਸ਼ੁਰੂ ਹੋਈ ਹਿੰਸਾ 'ਤੇ ਕਾਬੂ ਪਾਉਣ ਲਈ ਮਣੀਪੁਰ 'ਚ ਇੰਟਰਨੈੱਟ ਬੰਦ ਕਰਨ ਦੇ ਨਾਲ-ਨਾਲ ਕਰਫਿਊ ਵੀ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੂਰੀਨਾਮ ਤੇ ਸਰਬੀਆ ਦਾ ਦੌਰਾ ਕੀਤਾ ਪੂਰਾ, ਯੂਰਪ ਦੀ ਸੀ ਉਨ੍ਹਾਂ ਦੀ ਪਹਿਲੀ ਯਾਤਰਾ

ਅਧਿਕਾਰੀਆਂ ਮੁਤਾਬਕ ਭੱਜਣ ਤੋਂ ਪਹਿਲਾਂ ਉਨ੍ਹਾਂ ਨੇ 3 ਲੋਕਾਂ ਨੂੰ ਗੋਲ਼ੀ ਮਾਰ ਕੇ ਮਾਰ ਦਿੱਤਾ ਸੀ। ਅਸਾਮ ਰਾਈਫਲਜ਼ ਨੇ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਬਾਅਦ ਵਿੱਚ ਮਣੀਪੁਰ ਪੁਲਸ, ਅਸਾਮ ਰਾਈਫਲਜ਼ ਅਤੇ ਫ਼ੌਜ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਚਲਾਈ। ਮਣੀਪੁਰ 'ਚ 3 ਮਈ ਨੂੰ ਅਨੁਸੂਚਿਤ ਜਨਜਾਤੀ (ਐੱਸਟੀ) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੀਤੀ ਭਾਈਚਾਰੇ ਵੱਲੋਂ ਕੱਢੇ ਗਏ 'ਕਬਾਇਲੀ ਏਕਤਾ ਮਾਰਚ' ਤੋਂ ਬਾਅਦ 2 ਭਾਈਚਾਰਿਆਂ ਦਰਮਿਆਨ ਹਿੰਸਾ ਭੜਕ ਗਈ ਸੀ।

ਇਹ ਵੀ ਪੜ੍ਹੋ : ਫਰਾਂਸ : ਪਾਰਕ 'ਚ ਖੇਡ ਰਹੇ ਬੱਚਿਆਂ 'ਤੇ ਚਾਕੂ ਨਾਲ ਹਮਲਾ, 9 ਜ਼ਖਮੀ, ਹਮਲਾਵਰ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸੂਬੇ 'ਚ ਕੁਕੀ ਅਤੇ ਮੈਤੇਈ ਵਿਚਾਲੇ ਹੋਏ ਸੰਘਰਸ਼ 'ਚ ਹੁਣ ਤੱਕ ਸੌ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਮਣੀਪੁਰ 'ਚ ਇਕ ਵਾਰ ਫਿਰ ਸ਼ਾਂਤੀ ਬਹਾਲ ਹੋਵੇਗੀ ਪਰ ਇਨ੍ਹਾਂ ਮੌਤਾਂ ਤੋਂ ਬਾਅਦ ਫਿਰ ਸਵਾਲ ਖੜ੍ਹੇ ਹੋ ਗਏ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News