ਨਵੇਂ ਸਾਲ ਦੇ ਪਹਿਲੇ ਹੀ ਦਿਨ ਮਣੀਪੁਰ 'ਚ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ, 5 ਜ਼ਿਲ੍ਹਿਆਂ 'ਚ ਲੱਗਿਆ ਕਰਫਿਊ

Monday, Jan 01, 2024 - 11:32 PM (IST)

ਨਵੇਂ ਸਾਲ ਦੇ ਪਹਿਲੇ ਹੀ ਦਿਨ ਮਣੀਪੁਰ 'ਚ ਹੋਈ ਗੋਲੀਬਾਰੀ, 3 ਲੋਕਾਂ ਦੀ ਮੌਤ, 5 ਜ਼ਿਲ੍ਹਿਆਂ 'ਚ ਲੱਗਿਆ ਕਰਫਿਊ

ਨੈਸ਼ਨਲ ਡੈਸਕ- ਮਣੀਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਵੇਂ ਸਾਲ ਦੇ ਪਹਿਲੇ ਹੀ ਦਿਨ ਸੂਬੇ ਦੇ ਥੌਬਲ ਇਲਾਕੇ 'ਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਿੰਸਾ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ। ਇਸ ਕਾਰਨ ਸੂਬੇ ਦੇ 5 ਜ਼ਿਲ੍ਹਿਆਂ 'ਚ ਇਕ ਵਾਰ ਫਿਰ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ

ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਲਿਲੋਂਗ ਚਿੰਗਜਾਓ ਇਲਾਕੇ 'ਚ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ, ਜਿਸ ਕਾਰਨ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਹਿੰਸਾ ਕਾਰਨ ਲੋਕਾਂ 'ਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਹੈ ਤੇ ਇਸ ਦੌਰਾਨ ਉਨ੍ਹਾਂ 3 ਵਾਹਨਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ। 

ਇਹ ਵੀ ਪੜ੍ਹੋ- ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ

ਇਸ ਤੋਂ ਬਾਅਦ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਕਾਰਨ ਥੌਬਲ, ਇੰਫਾਲ ਪੂਰਬ, ਇੰਫਾਲ ਪੱਛਮ ਅਤੇ ਬਿਸ਼ਣੂਪੁਰ ਇਲਾਕੇ 'ਚ ਇਕ ਵਾਰ ਫਿਰ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਇਕ ਵੀਡੀਓ ਮੈਸੇਜ ਜਾਰੀ ਕਰ ਕੇ ਹਿੰਸਾ ਦੀ ਨਿੰਦਾ ਕੀਤੀ ਅਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News