Fact Check : ਵਿਰਾਟ ਕੋਹਲੀ ਦੇ ਨਾਮ ‘ਤੇ ਜੁੰਮੇ ਨੂੰ ਲੈ ਵਾਇਰਲ ਬਿਆਨ ਫਰਜੀ

Wednesday, Mar 19, 2025 - 04:51 AM (IST)

Fact Check : ਵਿਰਾਟ ਕੋਹਲੀ ਦੇ ਨਾਮ ‘ਤੇ ਜੁੰਮੇ ਨੂੰ ਲੈ ਵਾਇਰਲ ਬਿਆਨ ਫਰਜੀ

Fact Check by Vishvas News

ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਜੁੰਮਾ ਅਤੇ ਹੋਲੀ ਨੂੰ ਲੈ ਕੇ ਚਲ ਰਹੇ ਵਿਵਾਦ ਬਾਰੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਦਾ ਇੱਕ ਕਥਿਤ ਬਿਆਨ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਜੁਮਾ ਬਾਰੇ ਕਿਹਾ ਹੈ ਕਿ ਮੁਸਲਮਾਨ ਵੀ ਭਾਰਤ ਦੇਸ਼ ਦੇ ਨਾਗਰਿਕ ਹਨ। ਉਨ੍ਹਾਂ ਨੂੰ ਆਜ਼ਾਦੀ ਨਾਲ ਇਬਾਦਤ ਕਰਨ ਦਾ ਹੱਕ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗਲਤ ਹੈ। ਵਿਰਾਟ ਕੋਹਲੀ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਫਰਜੀ ਅਤੇ ਮਨਘੜਤ ਬਿਆਨ ਨੂੰ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਕੀ ਵਾਇਰਲ ਹੋ ਰਿਹਾ ਹੈ?

ਫੇਸਬੁੱਕ ਯੂਜ਼ਰ अजरूद्दीन छिरकलोत ਨੇ 12 ਮਾਰਚ 2025 ਨੂੰ ਵਾਇਰਲ ਪੋਸਟ ਸਾਂਝੀ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ, “ਮੁਸਲਮਾਨ ਵੀ ਭਾਰਤ ਦੇਸ਼ ਦੇ ਨਾਗਰਿਕ ਹਨ ਉਨ੍ਹਾਂ ਨੂੰ ਵੀ ਆਜ਼ਾਦੀ ਹੈ ਆਪਣੀ ਇਬਾਦਤ ਕਰਨ ਦੀ?ਇਸਲਾਮ ਧਰਮ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਸੰਵਿਧਾਨ ਦੇ ਖਿਲਾਫ ਹੈ ਭਾਰਤ ਦੇ ਮੁਸਲਮਾਨ ਨੇ ਪਾਕਿਸਤਾਨ ਨੂੰ ਛੱਡ ਕੇ ਭਾਰਤ ਨੂੰ ਚੁਣਿਆ ਦੇਸ਼ਭਕਤੀ ਸਾਬਤ ਕਰਨ ਲਈ ਆਹੀ ਕਾਫ਼ੀ ਹੈ!!!!! –ਵਿਰਾਟ ਕੋਹਲੀ।”

ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ।

PunjabKesari

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤੀ। ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਰਿਪੋਰਟ ਨਹੀਂ ਮਿਲੀ।

ਜਾਂਚ ਦੌਰਾਨ ਅਸੀਂ ਪਾਇਆ ਕਿ ਵਾਇਰਲ ਬਿਆਨ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਨਾਮ ‘ਤੇ ਵੀ ਸਾਂਝਾ ਕੀਤਾ ਗਿਆ ਹੈ।

PunjabKesari

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਿਰਾਟ ਕੋਹਲੀ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ ਨੂੰ ਚੈੱਕ ਕੀਤਾ। ਸਾਨੂੰ ਦਾਅਵੇ ਨਾਲ ਜੁੜਦੀ ਕੋਈ ਪੋਸਟ ਇੱਥੇ ਨਹੀਂ ਮਿਲੀ।

ਵਧੇਰੇ ਜਾਣਕਾਰੀ ਲਈ ਅਸੀਂ ਇਸ ਵਿਸ਼ੇ ‘ਤੇ ਖੇਡ ਪੱਤਰਕਾਰ ਅਤੇ ਕਮੇੰਟੇਟਰ ਸਈਦ ਹੁਸੈਨ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗਲਤ ਹੈ। ਵਿਰਾਟ ਕੋਹਲੀ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਅਸੀਂ ਦੈਨਿਕ ਜਾਗਰਣ ਦੇ ਖੇਡ ਸੰਪਾਦਕ ਅਭਿਸ਼ੇਕ ਤ੍ਰਿਪਾਠੀ ਨਾਲ ਵੀ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਦਾਅਵੇ ਗਲਤ ਦੱਸਿਆ ਹੈ।

ਅਸੀਂ ਵਿਰਾਟ ਕੋਹਲੀ ਦੇ ਭਰਾ ਵਿਕਾਸ ਕੋਹਲੀ ਨਾਲ ਵੀ ਸੰਪਰਕ ਕੀਤਾ ਹੈ। ਜਵਾਬ ਆਉਂਦੇ ਹੀ ਸਟੋਰੀ ਨੂੰ ਅਪਡੇਟ ਕੀਤਾ ਜਾਵੇਗਾ।

ਅੰਤ ਵਿੱਚ, ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਸਾਨੂੰ ਪਤਾ ਲੱਗਾ ਕਿ ਯੂਜ਼ਰ ਕ੍ਰਿਕਟ ਨਾਲ ਸਬੰਧਤ ਪੋਸਟਾਂ ਸ਼ੇਅਰ ਕਰਦਾ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਜੁੰਮੇ ਨੂੰ ਲੈ ਕੇ ਵਿਰਾਟ ਕੋਹਲੀ ਦੇ ਨਾਮ ‘ਤੇ ਵਾਇਰਲ ਬਿਆਨ ਫਰਜੀ ਹੈ। ਵਿਰਾਟ ਕੋਹਲੀ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਫਰਜੀ ਅਤੇ ਮਨਘੜਤ ਬਿਆਨ ਨੂੰ ਗਲਤ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishvas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ।)


author

Inder Prajapati

Content Editor

Related News