CM ਸੁੱਖੂ ਨਾਲ ਵਿਰਾਟ ਕੋਹਲੀ ਨੇ ਕੀਤੀ ਮੁਲਾਕਾਤ, ਕਿਹਾ- ਟੀਮ ਇੰਡੀਆ ਵਿਸ਼ਵ ਕੱਪ ਜਿੱਤਣ ਦੀ ਮਜ਼ਬੂਤ ਦਾਅਵੇਦਾਰ

Tuesday, Oct 24, 2023 - 06:18 PM (IST)

CM ਸੁੱਖੂ ਨਾਲ ਵਿਰਾਟ ਕੋਹਲੀ ਨੇ ਕੀਤੀ ਮੁਲਾਕਾਤ, ਕਿਹਾ- ਟੀਮ ਇੰਡੀਆ ਵਿਸ਼ਵ ਕੱਪ ਜਿੱਤਣ ਦੀ ਮਜ਼ਬੂਤ ਦਾਅਵੇਦਾਰ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਧਰਮਸ਼ਾਲਾ ਵਿਚ ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਬੱਲੇਬਾਜ਼ ਵਿਰਾਟ ਕੋਹਲੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਵਿਚਾਲੇ ਕ੍ਰਿਕਟ ਨੂੰ ਲੈ ਕੇ ਚਰਚਾ ਹੋਈ। ਸੁੱਖੂ ਨੇ ਮੁਲਾਕਾਤ ਦੌਰਾਨ ਸਾਬਕਾ ਕਪਤਾਨ ਵਿਰਾਟ ਕੋਹਲੀ ਨੂੰ ਨਿਊਜ਼ੀਲੈਂਡ ਖਿਲਾਫ਼ ਧਰਮਸ਼ਾਲਾ ਕ੍ਰਿਕਟ ਸਟੇਡੀਅਮ ਵਿਚ ਫੈਸਲਾਕੁੰਨ ਪਾਰੀ ਖੇਡਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਸ਼ਵ ਕੱਪ ਵਿਚ ਭਾਰਤੀ ਟੀਮ ਦੀ ਜਿੱਤ ਮੁਹਿੰਮ ਜਾਰੀ ਰੱਖਣ 'ਤੇ ਪ੍ਰਦੇਸ਼ ਵਾਸੀਆਂ ਵਲੋਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ। 

ਇਹ ਵੀ ਪੜ੍ਹੋ-  ਦੀਵਾਲੀ ਤੋਂ ਪਹਿਲਾਂ ਹੀ ‘ਦਮ-ਘੋਟੂ’ ਹੋਈ ਦਿੱਲੀ ਦੀ ਹਵਾ, AQI ਹੋਇਆ 300 ਦੇ ਪਾਰ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ ਬਿਹਤਰੀਨ ਫਾਰਮ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਟੀਮ ਇੰਡੀਆ ਇਸ ਵਾਰ ਵਿਸ਼ਵ ਕੱਪ ਜਿੱਤ ਦੀ ਮਜ਼ਬੂਤ ਦਾਅਵੇਦਾਰ ਹੈ। ਹਰ ਭਾਰਤੀ ਦੀ ਵੀ ਕਾਮਨਾ ਹੈ ਕਿ ਭਾਰਤੀ ਟੀਮ ਇਕ ਵਾਰ ਫਿਰ ਵਿਸ਼ਵ ਕੱਪ ਜਿੱਤੇ। ਇਸ ਮੌਕੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਮੁਖੀ ਰਾਜੀਵ ਸ਼ੁਕਲਾ, ਸਹਿ-ਮੁਖੀ ਤਜਿੰਦਰ ਬਿੱਟੂ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸੁਨੀਲ ਸ਼ਰਮਾ ਅਤੇ ਵਿਧਾਇਕ ਸੁਧੀਰ ਸ਼ਰਮਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਬਾਬਾ ਬਾਲਕ ਨਾਥ ਦੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਦਰਸ਼ਨ ਕਰਨਾ ਹੋਵੇਗਾ ਆਸਾਨ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News