ਵੀਰਭੱਦਰ ਸਿੰਘ ਮੁੜ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ''ਚ ਦਾਖ਼ਲ
Friday, Jun 11, 2021 - 06:16 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਮੁੜ ਤੋਂ ਕੋਰੋਨਾ ਪਾਜ਼ੇਟਿਵ ਹੋ ਗਏ ਹਨ ਅਤੇ ਉਨ੍ਹਾਂ ਨੂੰ ਆਈ.ਐੱਮ.ਏ.ਸੀ. ਦੇ ਕੋਵਿਡ ਵਾਰਡ 'ਚ ਸ਼ਿਫਟ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਵੀਰਭੱਦਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕਰਦੇ ਹੋਏ ਸ਼ੁੱਕਰਵਾਰ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੂੰ ਇਸ ਤੋਂ ਬਾਅਦ ਆਈ.ਜੀ.ਐੱਮ.ਸੀ. ਦੇ ਹੀ ਕੋਵਿਡ ਵਾਡਰ 'ਚ ਸ਼ਿਫਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵੀਰਭੱਦਰ ਆੀ.ਜੀ.ਐੱਮ.ਸੀ. 'ਚ ਹੀ ਹੋਰ ਬੀਮਾਰੀਆਂ ਦੇ ਇਲਾਜ ਦੇ ਸਿਲਸਿਲੇ 'ਚ ਕਾਫ਼ੀ ਸਮੇਂ ਤੋਂ ਭਰਤੀ ਹਨ ਪਰ ਸਿਹਤ ਠੀਕ ਹੋਣ 'ਤੇ ਉਨ੍ਹਾਂ ਦੀ ਮੁੜ ਕੋਰੋਨਾ ਜਾਂਚ ਕੀਤੀ ਗਈ, ਜਿਸ 'ਚ ਉਹ ਪਾਜ਼ੇਟਿਵ ਆਏ। ਉਹ ਪਿਛਲੇ 2 ਮਹੀਨਿਆਂ 'ਚ ਦੂਜੀ ਵਾਰ ਕੋਰੋਨਾ ਸੰਕਰਮਣ ਦੀ ਲਪੇਟ 'ਚ ਆਏ ਹਨ।
ਹਸਪਤਾਲ ਦੇ ਮੁੱਖ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਦੱਸਿਆ ਕਿ ਵੀਰਭੱਦਰ ਸਿੰਘ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਉਨ੍ਹਾਂ ਨੂੰ ਜਿਸ ਕੋਵਿਡ ਵਾਰਡ 'ਚ ਸ਼ਿਫਟ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਸਿਹਤ 'ਚ ਸੁਧਾਰ ਹੋਣ 'ਤੇ ਉਨ੍ਹਾਂ ਨੇ 3 ਮਾਰਚ ਨੂੰ ਕੋਰੋਨਾ ਦਾ ਪਹਿਲਾ ਟੀਕਾ ਵੀ ਲਗਵਾਇਆ ਸੀ। ਚੰਡੀਗੜ੍ਹ ਤੋਂ ਵਾਪਸ ਸ਼ਿਮਲਾ ਪਹੁੰਚਦੇ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਮੁੜ ਆਈ.ਜੀ.ਐੱਮ.ਸੀ. 'ਚ ਦਾਖ਼ਲ ਕਰਵਾਉਣਾ ਪਿਆ ਅਤੇ ਉਦੋਂ ਤੋਂ ਉਹ ਇੱਥੇ ਹਨ। ਅੱਜ ਸਵੇਰੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।