ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਆਮ ਆਦਮੀ ਪਾਰਟੀ ''ਚ ਹੋਈ ਸ਼ਾਮਲ

Saturday, Jan 01, 2022 - 11:58 AM (IST)

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਆਮ ਆਦਮੀ ਪਾਰਟੀ ''ਚ ਹੋਈ ਸ਼ਾਮਲ

ਨਵੀਂ ਦਿੱਲੀ- ਟੀਮ ਇੰਡੀਆ ਦੇ ਸਾਬਕਾ ਓਪਨਰ ਵਰਿੰਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਪੰਕਜ ਗੁਪਤਾ ਤੇ ਵਿਧਾਇਕ ਸੋਮਨਾਥ ਭਾਰਤ ਨੇ ਅੰਜੂ ਨੂੰ ਆਪ ਦੀ ਮੈਂਬਰਸ਼ਿਪ ਦਿਵਾਈ। ਅੰਜੂ ਸਹਿਵਾਗ ਲਈ ਰਾਜਨੀਤੀ ਕੋਈ ਨਵਾਂ ਖੇਤਰ ਨਹੀਂ ਹੈ। ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਟਿਕਟ 'ਤੇ ਦੱਖਣੀ ਦਿੱਲੀ ਦੇ ਮਦਨਗੀਰ ਇਲਾਕੇ ਤੋਂ ਕੌਂਸਲਰ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ : ਸ੍ਰਮਿਤੀ ਮੰਧਾਨਾ ICC ਮਹਿਲਾ ਪਲੇਅਰ ਆਫ ਦਿ ਯੀਅਰ ਦੇ ਲਈ ਨਾਮਜ਼ਦ

ਆਮ ਆਦਮੀ ਪਾਰਟੀ ਨੇ ਟਵੀਟ ਕੀਤਾ, 'ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਜੀ ਦੀ ਭੈਣ ਅੰਜੂ ਸਹਿਵਾਗ ਜੀ ਅੱਜ ਅਰਵਿੰਦ ਕੇਜਰੀਵਾਲ ਸਰਕਾਰ ਦੀ ਜਨਹਿੱਤ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਈ। ਆਪ ਦੇ ਰਾਸ਼ਟਰੀ ਜਨਰਲ ਸਕੱਤਰ ਪੰਕਜ ਗੁਪਤਾ ਤੇ ਐੱਮ. ਐੱਲ. ਏ. ਸੋਮਨਾਥ ਭਾਰਤੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।'

ਇਹ ਵੀ ਪੜ੍ਹੋ : ਰੀਓ 2016 ਤੋਂ ਟੋਕੀਓ 2020 ਤੱਕ ਅਸੀਂ ਕਾਫੀ ਸੁਧਾਰ ਕੀਤਾ : ਰਾਣੀ ਰਾਮਪਾਲ

ਅੰਜੂ ਸਹਿਵਾਗ ਨੇ ਮੈਂਬਰਸ਼ਿਪ ਲੈਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਪਸੰਦ ਹਨ। ਇਸ ਦੇ ਚਲਦੇ ਹੋਏ ਉਹ ਆਮ ਆਦਮੀ ਪਾਰਟੀ ਨਾਲ ਜੁੜੀ ਹੈ। 2022 'ਚ ਹੋਣ ਵਾਲੀਆਂ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ 'ਚ ਅੰਜੂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤੀ ਮਿਲੀ ਹੈ। ਅੰਜੂ ਸਹਿਵਾਗ ਪੇਸ਼ੇ ਤੋਂ ਹਿੰਦੀ ਤੇ ਸਮਾਜਸ਼ਾਸਤਰ ਦੀ ਅਧਿਆਪਕ ਵੀ ਰਹਿ ਚੁੱਕੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News