ਨੋਇਡਾ ਦੇ ਵਿਸ਼ਾਲ ਮੈਗਾ ਮਾਰਟ ''ਚ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ

Friday, Mar 27, 2026 - 10:51 AM (IST)

ਨੋਇਡਾ ਦੇ ਵਿਸ਼ਾਲ ਮੈਗਾ ਮਾਰਟ ''ਚ ਭਿਆਨਕ ਅੱਗ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ

ਨੋਇਡਾ : ਨੋਇਡਾ ਦੇ ਵਿਸ਼ਾਲ ਮੈਗਾ ਮਾਰਟ ਸਟੋਰ ਦੀ ਪਹਿਲੀ ਮੰਜ਼ਿਲ 'ਤੇ ਸ਼ੁੱਕਰਵਾਰ ਸਵੇਰੇ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਕੁਮਾਰ ਨੇ ਕਿਹਾ, "ਪਹਿਲੀ ਨਜ਼ਰ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ।" 

ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

ਇਸ ਘਟਨਾ ਦੇ ਸਬੰਧ ਵਿਚ ਗੌਤਮ ਬੁੱਧ ਨਗਰ ਦੇ ਮੁੱਖ ਫਾਇਰ ਅਫਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸੈਕਟਰ-49 ਥਾਣਾ ਖੇਤਰ ਦੇ ਸੈਕਟਰ-76 ਮੈਟਰੋ ਸਟੇਸ਼ਨ ਨੇੜੇ ਸਥਿਤ ਸਟੋਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਭੇਜ ਦਿੱਤੀਆਂ ਗਈਆਂ। ਉਨ੍ਹਾਂ ਕਿਹਾ, "15 ਫਾਇਰ ਇੰਜਣਾਂ ਦੀ ਮਦਦ ਨਾਲ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।" ਉਨ੍ਹਾਂ ਕਿਹਾ ਕਿ ਅਧਿਕਾਰੀ ਨੁਕਸਾਨ ਦਾ ਮੁਲਾਂਕਣ ਕਰਨ ਵਿੱਚ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News