ਵਿਸ਼ਾਖਾਪਟਨਮ ਗੈਸ ਲੀਕ ਮਾਮਲਾ: ਰਾਹੁਲ ਗਾਂਧੀ ਨੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਕੀਤੀ ਇਹ ਅਪੀਲ
Thursday, May 07, 2020 - 12:31 PM (IST)
ਨਵੀਂ ਦਿੱਲੀ-ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਇਕ ਮਲਟੀਨੈਸ਼ਨਲ ਕੰਪਨੀ ਦੇ ਕੈਮੀਕਲ ਪਲਾਂਟ 'ਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਸੈਕੜੇ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਕਰੇ। ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ, " #VizagGasLeak ਦੇ ਬਾਰੇ 'ਚ ਸੁਣ ਕੇ ਮੈਂ ਹੈਰਾਨ ਹਾਂ। ਮੈਂ ਇਲਾਕੇ 'ਚ ਸਾਡੇ ਕਾਂਗਰਸ ਵਰਕਰਾਂ ਅਤੇ ਨੇਤਾਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪ੍ਰਭਾਵਿਤ ਲੋਕਾਂ ਨੂੰ ਸਾਰੀਆ ਜਰੂਰੀ ਸਹੂਲਤਾ ਅਤੇ ਸਹਾਇਤਾ ਪ੍ਰਦਾਨ ਕਰਨ, ਜਿਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਦੀ ਮੌਤ ਹੋਈ ਹੈ। ਉਨ੍ਹਾਂ ਲਈ ਮੇਰੀ ਹਮਦਰਦੀ। ਹਸਪਤਾਲ 'ਚ ਭਰਤੀ ਲੋਕਾਂ ਲਈ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
ਦੱਸਣਯੋਗ ਹੈ ਕਿ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਸਥਿਤ ਐੱਲ.ਜੀ ਪਾਲੀਮਰ ਇੰਡਸਟਰੀ 'ਚ ਅੱਜ ਭਾਵ ਵੀਰਵਾਰ ਨੂੰ ਜ਼ਹਿਰੀਲੀ ਗੈਸ ਲੀਕ ਹੋਣ ਨਾਲ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਘੰਟਿਆਂ ਬੱਧੀ ਮਿਹਨਤ ਤੋਂ ਬਾਅਦ ਰਿਸਾਅ 'ਤੇ ਕਾਬੂ ਪਾਇਆ ਗਿਆ ਪਰ ਮਾਹੌਲ ਹੁਣ ਵੀ ਤਣਾਅਪੂਰਨ ਹੈ।