ਵੋਟ ਚੋਰੀ ਦੇ ਦੋਸ਼ ''ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ ''ਤੇ ਬੋਲਿਆ ਹਮਲਾ

Wednesday, May 06, 2026 - 09:47 AM (IST)

ਵੋਟ ਚੋਰੀ ਦੇ ਦੋਸ਼ ''ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ ''ਤੇ ਬੋਲਿਆ ਹਮਲਾ

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਮੁੜ ਚੋਣ ਪ੍ਰਕਿਰਿਆ 'ਤੇ ਗੰਭੀਰ ਸਵਾਲ ਚੁੱਕਦੇ ਹੋਏ 'ਵੋਟ ਚੋਰੀ' ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਪ੍ਰਸ਼ਨ ਚਿੰਨ੍ਹ ਖੜ੍ਹੇ ਕੀਤੇ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ 'ਵੋਟ ਚੋਰੀ ਨਾਲ ਕਦੇ ਸਾਰੀਆਂ ਸੀਟਾਂ ਚੋਰੀ ਕੀਤੀਆਂ ਜਾਂਦੀਆਂ ਹਨ, ਕਦੇ ਪੂਰੀ ਸਰਕਾਰ।'' ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ 'ਚ ਭਾਜਪਾ ਦੇ 240 ਸੰਸਦ ਮੈਂਬਰਾਂ 'ਚੋਂ ਲਗਭਗ ਹਰ 6ਵਾਂ ਸੰਸਦ ਮੈਂਬਰ ਵੋਟ ਚੋਰੀ ਨਾਲ ਜਿੱਤਿਆ ਹੈ। ਉਨ੍ਹਾਂ ਤੰਜ਼ ਕੱਸਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਨੂੰ ਕੀ ਭਾਜਪਾ ਦੀ ਭਾਸ਼ਾ 'ਚ 'ਘੁਸਪੈਠੀਆ' ਕਿਹਾ ਜਾਣਾ ਚਾਹੀਦਾ।

PunjabKesari

ਹਰਿਆਣਾ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ,''ਉੱਥੇ ਤਾਂ ਪੂਰੀ ਸਰਕਾਰ ਹੀ 'ਘੁਸਪੈਠੀਆ' ਹੈ।'' ਉਨ੍ਹਾਂ ਦੋਸ਼ ਲਗਾਇਆ ਕਿ ਜੋ ਸੰਸਥਾਵਾਂ ਨੂੰ ਆਪਣੇ ਕੰਟਰੋਲ 'ਚ ਰੱਖਦੇ ਹਨ ਅਤੇ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ 'ਚ ਹੇਰਫੇਰ ਕਰਦੇ ਹਨ, ਉਹ ਖੁਦ 'ਰਿਮੋਟ ਕੰਟਰੋਲ' ਨਾਲ ਚੱਲਦੇ ਹਨ। ਰਾਹੁਲ ਨੇ ਇਹ ਵੀ ਕਿਹਾ ਕਿ ਨਿਰਪੱਖ ਚੋਣਾਂ 'ਤੇ ਸੱਤਾਧਾਰੀ ਦਲ 140 ਸੀਟਾਂ ਦੇ ਨੇੜੇ-ਤੇੜੇ ਵੀ ਨਹੀਂ ਪਹੁੰਚ ਸਕੇਗਾ। ਇਸ ਵਿਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੀ ਸਿਆਸਤ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਵਿਰੋਧੀ ਧਿਰ ਦੇ ਕਈ ਵੱਡੇ ਨੇਤਾਵਾਂ ਨੇ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਹਨ। ਦੱਸਣਯੋਗ ਹੈ ਕਿ ਭਾਜਪਾ ਨੇ ਪੱਛਮੀ ਬੰਗਾਲ 'ਚ ਇਤਿਹਾਸਕ ਜਿੱਤ ਦਰਜ ਕਰਦੇ ਹੋਏ ਤ੍ਰਿਣਮੂਲ ਕਾਂਗਰਸ ਦੇ 15 ਸਾਲ ਪੁਰਾਣੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ। ਭਾਜਪਾ ਆਗੂਆਂ ਨੇ ਰਾਹੁਲ ਗਾਂਧੀ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੇ ਹੋਏ ਇਸ ਨੂੰ ਹਾਰ ਦੀ ਨਿਰਾਸ਼ਾ ਦੱਸਿਆ ਹੈ ਅਤੇ ਕਿਹਾ ਕਿ ਚੋਣ ਕਮਿਸ਼ਨ ਇਕ ਆਜ਼ਾਦ ਸੰਸਥਾ ਹੈ, ਜਿਸ 'ਤੇ ਇਸ ਤਰ੍ਹਾਂ ਦੇ ਦੋਸ਼ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News