ਵੋਟ ਚੋਰੀ ਨੂੰ ਲੈ ਕੇ ਰਾਹੁਲ ਗਾਂਧੀ ਵਲੋਂ ਕੀਤੇ ਖੁਲਾਸੇ ਦੀ ਹੋਵੇ ਜਾਂਚ : ਪ੍ਰਿਯੰਕਾ ਗਾਂਧੀ
Friday, Aug 08, 2025 - 03:14 PM (IST)

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਵੋਟ ਚੋਰੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਜੋ ਵੀ ਖੁਲਾਸਾ ਕੀਤਾ ਗਿਆ ਹੈ, ਉਹ ਬਹੁਤ ਗੰਭੀਰ ਹੈ। ਇਸ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਸ਼ੁੱਕਰਵਾਰ ਨੂੰ ਲੋਕ ਸਭਾ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਵਾਡਰਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀ ਅਤੇ ਡੇਟਾ ਮੁਹੱਈਆ ਕਰਵਾਉਣਾ ਚਾਹੀਦਾ ਹੈ। ਚੋਣ ਕਮਿਸ਼ਨ ਅਤੇ ਭਾਜਪਾ ਜਿਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ, ਉਸ ਤੋਂ ਇਹ ਸਪੱਸ਼ਟ ਹੈ ਕਿ ਕੁਝ ਬੇਨਿਯਮੀਆਂ ਹੋਈਆਂ ਹਨ ਅਤੇ ਇਸਦੀ ਜਾਂਚ ਹੋਣ ਦੀ ਲੋੜ ਹੈ।
ਪੜ੍ਹੋ ਇਹ ਵੀ - ਛੁੱਟੀਆਂ ਹੀ ਛੁੱਟੀਆਂ! ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ
ਉਨ੍ਹਾਂ ਕਿਹਾ, "ਰਾਹੁਲ ਗਾਂਧੀ ਨੇ ਇੰਨਾ ਵੱਡਾ ਖੁਲਾਸਾ ਕੀਤਾ ਹੈ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਚੋਣ ਕਮਿਸ਼ਨ ਵੋਟਰ ਸੂਚੀ ਨਹੀਂ ਦੇ ਰਿਹਾ, ਜਾਂਚ ਨਹੀਂ ਕਰ ਰਿਹਾ, ਉਲਟਾ ਹਲਫ਼ਨਾਮਾ ਮੰਗ ਰਿਹਾ ਹੈ। ਅਸੀਂ ਲਗਾਤਾਰ ਡੇਟਾ ਦਿਖਾ ਰਹੇ ਹਾਂ ਪਰ ਕਮਿਸ਼ਨ ਆਪਣਾ ਡੇਟਾ ਸਵੀਕਾਰ ਕਰਨ ਲਈ ਤਿਆਰ ਕਿਉਂ ਨਹੀਂ ਹੋ ਰਿਹਾ ਹੈ?" ਸ਼੍ਰੀਮਤੀ ਵਾਡਰਾ ਨੇ ਕਿਹਾ ਕਿ ਭਾਜਪਾ ਅਤੇ ਚੋਣ ਕਮਿਸ਼ਨ ਵੱਲੋਂ ਜਿਸ ਤਰ੍ਹਾਂ ਦੇ ਬਿਆਨ ਆ ਰਹੇ ਹਨ, ਉਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵੱਡੀਆਂ ਬੇਨਿਯਮੀਆਂ ਹੋ ਰਹੀਆਂ ਹਨ।
ਪੜ੍ਹੋ ਇਹ ਵੀ- ਰੂਹ ਕੰਬਾਊ ਹਾਦਸਾ: ਡੂੰਘੀ ਖੱਡ 'ਚ ਡਿੱਗੀ ਕਾਰ, ਉੱਡੇ ਪਰਖੱਚੇ, ਜੀਜਾ-ਸਾਲਾ ਸਣੇ 6 ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।