‘ਵੋਟ ਚੋਰੀ’ ਮਾਮਲੇ ’ਤੇ ਦੇਸ਼-ਵਿਆਪੀ ਮੁਹਿੰਮ: 6 ਅਕਤੂਬਰ ਨੂੰ ਕਾਂਗਰਸ ਸਣੇ 19 ਵਿਰੋਧੀ ਪਾਰਟੀਆਂ ਕਰਨਗੀਆਂ ਘਿਰਾਓ
Thursday, Oct 01, 2026 - 02:24 PM (IST)
ਨਵੀਂ ਦਿੱਲੀ (ਏਜੰਸੀ) - ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸ ਸਮੇਤ 19 ਵਿਰੋਧੀ ਪਾਰਟੀਆਂ 2 ਤੋਂ 8 ਅਕਤੂਬਰ ਤੱਕ ਦੇਸ਼-ਵਿਆਪੀ ਮੁਹਿੰਮ ਚਲਾਉਂਦੇ ਹੋਏ ਦੇਸ਼ ਭਰ ’ਚ ਮਾਰਚ ਕੱਢਣਗੀਆਂ। 6 ਅਕਤੂਬਰ ਨੂੰ ਚੋਣ ਕਮਿਸ਼ਨ ਦਾ ਘਿਰਾਓ ਕੀਤਾ ਜਾਵੇਗਾ। ਇਹ ਫੈਸਲਾ ਬੁੱਧਵਾਰ ਨੂੰ ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ’ਚ ‘ਇੰਡੀਆ’ ਬਲਾਕ ਬੈਠਕ ’ਚ ਲਿਆ ਗਿਆ। ਵਿਰੋਧੀ ‘ਇੰਡੀਆ’ ਗੱਠਜੋੜ ਨੇ ‘ਵੋਟ ਚੋਰੀ’ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਦੀ ਜਗ੍ਹਾ ਬੈਲਟ ਪੇਪਰਾਂ ਨਾਲ ਚੋਣਾਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ‘ਚੋਰ ਤੇ ਡਾਕੂ’ ਦੱਸਦੇ ਹੋਏ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ, ਜਦਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਗੱਠਜੋੜ ਦੇ ਨੇਤਾਵਾਂ ਦੀ ‘ਨਿੱਜੀ ਵਚਨਬੱਧਤਾ’ ਹੈ ਕਿ ਲੋਕਤੰਤਰ ਨੂੰ ਨਸ਼ਟ ਕਰਨ ਵਾਲਿਆਂ ਨੂੰ ਸਜ਼ਾ ਜ਼ਰੂਰ ਮਿਲੇ। ਗੱਠਜੋੜ ਦੀਆਂ 19 ਪਾਰਟੀਆਂ ਦੇ ਨੇਤਾਵਾਂ ਨੇ 3 ਘੰਟੇ ਤੋਂ ਵੱਧ ਸਮੇਂ ਤੱਕ ਮੰਥਨ ਤੋਂ ਬਾਅਦ ਛੇ-ਨੁਕਤੀ ਸਾਂਝੀ ਕਾਰਜ-ਯੋਜਨਾ ’ਤੇ ਸਹਿਮਤੀ ਪ੍ਰਗਟਾਈ। ਵਿਰੋਧੀ ਨੇਤਾ ਅਕਤੂਬਰ ਦੇ ਦੂਜੇ ਹਫ਼ਤੇ ’ਚ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਣਗੇ। ਵਿਰੋਧੀ ਪਾਰਟੀਆਂ ਵੱਲੋਂ 5 ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਕ ਨਵੰਬਰ ਨੂੰ ਦਿੱਲੀ ’ਚ ਰੈਲੀ ਵੀ ਕੀਤੀ ਜਾਵੇਗੀ। ਵਿਰੋਧੀ ਨੇਤਾਵਾਂ ਨੇ ਸੁਪਰੀਮ ਕੋਰਟ ’ਚ ਐੱਸ. ਆਈ. ਆਰ. ਅਤੇ ਚੋਣ ਸਬੰਧੀ ਸਾਰੇ ਮਾਮਲਿਆਂ ਦਾ ਜਲਦ ਨਿਪਟਾਰਾ ਕੀਤੇ ਜਾਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ : ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
ਵਿਰੋਧੀ ਗੱਠਜੋੜ ‘ਇੰਡੀਆ’ ਦੀ ਇਸ ਬੈਠਕ ’ਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਅਤੇ ਕੇ. ਸੀ. ਵੇਣੂਗੋਪਾਲ ਤੋਂ ਇਲਾਵਾ ‘ਮਮਤਾ ਅਖਿਲ ਭਾਰਤੀ ਤ੍ਰਿਣਮੂਲ ਕਾਂਗਰਸ’ ਦੀ ਮਮਤਾ ਬੈਨਰਜੀ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਕਿਹਾ ਕਿ ਸਾਰੇ ਨੇਤਾਵਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਨਲਾਈਨ ਆਪਣੇ ਸੁਝਾਅ ਸਾਂਝੇ ਕੀਤੇ।
ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
