‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ ਲਿਆ ਜਾਵੇਗਾ ਸਹਿਯੋਗ

Wednesday, Sep 30, 2026 - 08:55 AM (IST)

‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ ਲਿਆ ਜਾਵੇਗਾ ਸਹਿਯੋਗ

ਨਵੀਂ ਦਿੱਲੀ (ਏਜੰਸੀ) - ਕਾਂਗਰਸ ਵਰਕਿੰਗ ਕਮੇਟੀ ਦੀ ਮੰਗਲਵਾਰ ਨੂੰ ਢਾਈ ਘੰਟੇ ਬੈਠਕ ਹੋਈ। ਮੁੱਖ ਵਿਰੋਧੀ ਧਿਰ ਨੇ ਬੈਠਕ ਵਿਚ ਇਹ ਫੈਸਲਾ ਕੀਤਾ ਕਿ ‘ਵੋਟ ਚੋਰੀ’ ਦੇ ਖਿਲਾਫ ਇਸ ਮੁੱਦੇ ਨੂੰ ਲੈ ਕੇ ਦੇਸ਼ ਭਰ ਵਿਚ ਅੰਦੋਲਨ ਚਲਾਇਆ ਜਾਵੇਗਾ ਅਤੇ ਇਸ ਵਿਚ ਦੂਜੀਆਂ ਵਿਰੋਧੀ ਧਿਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਪੂਰੀ ਤਰ੍ਹਾਂ ਸਮਝੌਤਾ ਕਰ ਚੁੱਕੇ ਹਨ ਅਤੇ ਦੇਸ਼ ਦੀ ਚੋਣ ਵਿਵਸਥਾ ‘ਫਿਕਸ’ ਹੈ। ਹਾਲ ਹੀ ਦੀਆਂ ਸਾਰੀਆਂ ਚੋਣਾਂ ਗੈਰ-ਕਾਨੂੰਨੀ ਹਨ। ਰਾਹੁਲ ਨੇ ਕਿਹਾ ਕਿ ਭਾਵੇਂ EVM ਹੋਵੇ ਜਾਂ ਵੋਟਰ ਸੂਚੀ, ਦੋਵਾਂ ਨਾਲ ਛੇੜਛਾੜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ

ਦੋਵਾਂ ਦੀ ਵਰਤੋਂ ਭਾਜਪਾ ਚੋਣ ਜਿੱਤਣ ਦੀ ਰਣਨੀਤੀ ਵਜੋਂ ਕਰ ਰਹੀ ਹੈ। ਬੈਠਕ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਤੁਰੰਤ ਅਸਤੀਫਾ ਦੇਣ, ਐੱਸ. ਆਈ. ਆਰ. ’ਤੇ ਤੁਰੰਤ ਰੋਕ ਲਗਾਉਣ, ਹਟਾਏ ਗਏ 13 ਕਰੋੜ 30 ਲੱਖ ਨਾਂ ਬਹਾਲ ਕਰਨ ਨੂੰ ਲੈ ਕੇ ਮਤੇ ਪਾਸ ਕੀਤੇ ਗਏ। ਬੈਠਕ ਵਿਚ 68 ਮੈਂਬਰਾਂ ਨੇ ਹਿੱਸਾ ਲਿਆ। ਕਾਂਗਰਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੋਟਰ ਲਿਸਟ ਅਤੇ ਚੋਣ ਪ੍ਰਕਿਰਿਆ ਵਿਚ ਕਥਿਤ ਗੜਬੜੀ ਦੇ ਮੁੱਦਿਆਂ ਨੂੰ ਸੰਸਦ ਵਿਚ ਉਠਾਏਗੀ ਅਤੇ ਪ੍ਰਦਰਸ਼ਨ ਕਰੇਗੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਆਯੋਜਿਤ ਬੈਠਕ ਵਿਚ ਪਾਰਟੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਢੇਰਾ, ਕੇ. ਸੀ. ਵੇਣੂਗੋਪਾਲ, ਜੈਰਾਮ ਰਮੇਸ਼ ਅਤੇ ਹੋਰ ਕਈ ਸੀਨੀਅਰ ਨੇਤਾ ਸ਼ਾਮਲ ਹੋਏ।

ਇਹ ਵੀ ਪੜ੍ਹੋ : ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਵਾਲੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਸ ਜਨਹਿੱਤ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰਨ ’ਤੇ ਸਹਿਮਤੀ ਪ੍ਰਗਟਾਈ, ਜਿਸ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਵੱਲੋਂ ਕਥਿਤ ਤੌਰ ’ਤੇ 2 ਹੋਰ ਚੋਣ ਕਮਿਸ਼ਨਰਾਂ ਦੀ ਮਨਜ਼ੂਰੀ ਤੋਂ ਬਿਨਾਂ ਫੈਸਲੇ ਲੈਣ ਦੇ ਤਰੀਕੇ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਇਸ ਨੂੰ ਅਗਲੇ ਹਫ਼ਤੇ ਸੂਚੀਬੱਧ ਕਰਾਂਗੇ।

ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News