ਵੋਟਰ ਸੂਚੀਆਂ ’ਚ ਘੁਸਪੈਠੀਆਂ ਨੂੰ ਸ਼ਾਮਲ ਕਰਨ ਨਾਲ ਸੰਵਿਧਾਨ ਦੀ ਭਾਵਨਾ ਹੁੰਦੀ ਹੈ ਦੂਸ਼ਿਤ : ਅਮਿਤ ਸ਼ਾਹ
Saturday, Oct 11, 2025 - 08:07 AM (IST)

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਪ੍ਰਕਿਰਿਆ ਦੀ ਹਮਾਇਤ ਕਰਦਿਆਂ ਸ਼ੁੱਕਰਵਾਰ ਕਿਹਾ ਕਿ ਵੋਟਰ ਸੂਚੀਆਂ ’ਚ ਘੁਸਪੈਠੀਆਂ ਨੂੰ ਸ਼ਾਮਲ ਕਰਨ ਨਾਲ ਸੰਵਿਧਾਨ ਦੀ ਭਾਵਨਾ ਦੂਸ਼ਿਤ ਹੁੰਦੀ ਹੈ। ਵੋਟ ਪਾਉਣ ਦਾ ਅਧਿਕਾਰ ਸਿਰਫ ਦੇਸ਼ ਦੇ ਨਾਗਰਿਕਾਂ ਨੂੰ ਹੀ ਮਿਲਣਾ ਚਾਹੀਦਾ ਹੈ। ਇਕ ਸਮਾਗਮ ’ਚ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਘੁਸਪੈਠੀਆਂ ਨਾਲ ਨਜਿੱਠਣ ਲਈ ‘ਪਤਾ ਲਾਓ, ਹਟਾਓ ਤੇ ਦੇਸ਼ ’ਚੋਂ ਕੱਢੋ’ ਦੀ ਨੀਤੀ ਦੀ ਪਾਲਣਾ ਕਰੇਗੀ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਉਹਨਾਂ ਨੇ ਕਿਹਾ ਘੁਸਪੈਠ ਤੇ ਐੱਸ. ਆਈ. ਆਰ. ਤੇ ਚੋਣ ਕਮਿਸ਼ਨ ਦੀ ਕਾਰਵਾਈ ਨੂੰ ਸਿਆਸੀ ਦ੍ਰਿਸ਼ਟੀਕੋਣ ਤੋਂ ਨਹੀਂ ਵੇਖਿਆ ਜਾਣਾ ਚਾਹੀਦਾ। ਇਹ ਇਕ ਰਾਸ਼ਟਰੀ ਮੁੱਦਾ ਹੈ। ਕਾਂਗਰਸ ਐੱਸ. ਆਈ. ਆਰ. ਦੇ ਮੁੱਦੇ ’ਤੇ ‘ਇਨਕਾਰ ਮੋਡ’ ’ਚ ਚਲੀ ਗਈ ਹੈ। ਇਹ ਪ੍ਰਕਿਰਿਆ ਵਿਰੋਧੀ ਪਾਰਟੀ ਦੀ ਸਰਕਾਰ ਦੌਰਾਨ ਵੀ ਹੋਈ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਿਰੋਧ ਦੀ ਨੀਤੀ ਅਪਣਾ ਰਹੀ ਹੈ, ਕਿਉਂਕਿ ਉਨ੍ਹਾਂ ਦਾ ਵੋਟ ਬੈਂਕ ਕੱਟਿਆ ਜਾ ਰਿਹਾ ਹੈ। ਵੋਟਰ ਸੂਚੀ ’ਚ ਬੇਨਿਯਮੀਆਂ ਨੂੰ ਠੀਕ ਕਰਨਾ ਚੋਣ ਕਮਿਸ਼ਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਜੇ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਅਦਾਲਤ ’ਚ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਉਦੋਂ ਤੱਕ ਨਹੀਂ ਹੋ ਸਕਦੀਆਂ ਜਦੋਂ ਤੱਕ ਵੋਟਰ ਸੂਚੀ ਵੋਟਰ ਦੀ ਪਰਿਭਾਸ਼ਾ ਨੂੰ ਪੂਰਾ ਨਹੀਂ ਕਰਦੀ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਇਸ ਦਾ ਅਰਥ ਇਹ ਹੈ ਕਿ ਵਿਅਕਤੀ ਭਾਰਤੀ ਨਾਗਰਿਕ ਤੇ ਨਿਰਧਾਰਤ ਉਮਰ ਦਾ ਹੋਵੇ। ਘੁਸਪੈਠੀਆਂ ਤੇ ਸ਼ਰਨਾਰਥੀਆਂ ’ਚ ਫਰਕ ਨੂੰ ਦਰਸਾਉਂਦੇ ਹੋਏ ਸ਼ਾਹ ਨੇ ਕਿਹਾ ਕਿ ਇਕ ਸ਼ਰਨਾਰਥੀ ਆਪਣੇ ਧਰਮ ਦੀ ਰੱਖਿਆ ਲਈ ਭਾਰਤ ਆਉਂਦਾ ਹੈ, ਜਦੋਂ ਕਿ ਇਕ ਘੁਸਪੈਠੀਆ ਆਰਥਿਕ ਜਾਂ ਹੋਰ ਕਾਰਨਾਂ ਕਰ ਕੇ ਹੀ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਦਾ ਹੈ, ਧਾਰਮਿਕ ਅਤਿਆਚਾਰ ਕਾਰਨ ਨਹੀਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਧਾਰਮਿਕ ਅਤਿਆਚਾਰ ਦਾ ਸਾਹਮਣਾ ਨਹੀਂ ਕੀਤਾ ਤੇ ਜੋ ਆਰਥਿਕ ਜਾਂ ਹੋਰ ਕਾਰਨਾਂ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਆਉਣਾ ਚਾਹੁੰਦੇ ਹਨ, ਉਹ ਘੁਸਪੈਠੀਏ ਹਨ। ਜੇ ਦੁਨੀਆ ’ਚੋਂ ਕੋਈ ਵੀ ਇੱਥੇ ਆਉਣਾ ਚਾਹੁੰਦਾ ਹੈ ਤੇ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਸਾਡਾ ਦੇਸ਼ ਧਰਮਸ਼ਾਲਾ ਬਣ ਜਾਵੇਗਾ।
ਪੜ੍ਹੋ ਇਹ ਵੀ : ਉੱਡਣ ਭਰਦੇ ਸਾਰ ਜਹਾਜ਼ ਨਾਲ ਵੱਡਾ ਹਾਦਸਾ, ਏਅਰਪੋਰਟ 'ਤੇ ਪਈਆਂ ਭਾਜੜਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।