ਜਿਨ੍ਹਾਂ ਨੇ ਰਾਮ ਮੰਦਰ ਦਾ ਸੱਦਾ ਠੁਕਰਾਇਆ, ਉਨ੍ਹਾਂ ਨੂੰ ਵੋਟਰ ਖਾਰਜ ਕਰ ਦੇਣਗੇ: PM ਮੋਦੀ

04/28/2024 5:46:29 PM

ਕਰਨਾਟਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਯੁੱਧਿਆ 'ਚ ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਸੱਦਾ ਠੁਕਰਾ ਦਿੱਤਾ, ਉਨ੍ਹਾਂ ਨੂੰ ਮੌਜੂਦਾ ਲੋਕ ਸਭਾ ਚੋਣਾਂ ਵਿਚ ਜਨਤਾ ਖਾਰਜ ਕਰ ਦੇਵੇਗੀ। ਪ੍ਰਧਾਨ ਮੰਤਰੀ ਸਪੱਸ਼ਟ ਰੂਪ ਨਾਲ ਕਾਂਗਰਸ ਪਾਰਟੀ ਦਾ ਜ਼ਿਕਰ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਮ ਮੰਦਰ ਨਿਰਮਾਣ 'ਤੇ ਫ਼ੈਸਲਾ ਦੇਸ਼ ਦੀ ਆਜ਼ਾਦੀ ਦੇ ਅਗਲੇ ਦਿਨ ਹੀ ਲੈ ਲਿਆ ਜਾਣਾ ਚਾਹੀਦਾ ਸੀ। ਇਸ ਮੁੱਦੇ 'ਤੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਤਾਕਤਾਂ ਨੇ ਆਖ਼ਰੀ ਪਲ ਤੱਕ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕੀਤੀ ਕਿ ਰਾਮ ਮੰਦਰ ਨਾ ਬਣੇ ਅਤੇ ਆਖ਼ਰੀ ਦਿਨ ਵੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। 

ਇਹ ਵੀ ਪੜ੍ਹੋ- ਮਿੰਟਾਂ 'ਚ ਮੌਤ ਨੇ ਪਾ ਲਿਆ ਘੇਰਾ, ਵੀਡੀਓ 'ਚ ਵੇਖੋ ਬਾਈਕ ਸਵਾਰ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ

ਕਰਨਾਟਕ ਵਿਚ ਇਕ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਦਰਬਾਰੀਆਂ ਨੇ 70 ਸਾਲਾਂ ਤੱਕ ਕੋਸ਼ਿਸ਼ ਕੀਤੀ ਹੈ ਕਿ ਰਾਮ ਮੰਦਰ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਰਾਮ ਮੰਦਰ ਦੇ ਟਰੱਸੀਆਂ ਨੇ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਵਲੋਂ ਲਾਈਆਂ ਗਈਆਂ ਸਾਰੀਆਂ ਰੁਕਾਵਟਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਉਹ ਉਨ੍ਹਾਂ ਦੇ ਘਰ ਗਏ ਅਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ, ਜੋ ਕਿ ਉਨ੍ਹਾਂ ਦੀ ਈਮਾਨਦਾਰੀ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨੇ ਰਾਮ ਮੰਦਰ ਸਮਾਰੋਹ ਦੇ ਸੱਦੇ ਨੂੰ ਅਸਵੀਕਾਰ ਕਰ ਦਿੱਤਾ। ਰਾਮ ਮੰਦਰ ਦਾ ਸੱਦਾ ਠੁਕਰਾਉਣ ਵਾਲਿਆਂ ਨੂੰ ਦੇਸ਼ ਅਸਵੀਕਾਰ ਕਰੇਗਾ।

ਇਹ ਵੀ ਪੜ੍ਹੋ-  ਮਹਾਦੇਵ ਸੱਟੇਬਾਜ਼ੀ ਐਪ ਮਾਮਲਾ: ਮੁੰਬਈ SIT ਨੇ ਅਭਿਨੇਤਾ ਸਾਹਿਲ ਖਾਨ ਨੂੰ ਹਿਰਾਸਤ 'ਚ ਲਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News