ਅਸੀਂ ਕੰਮ ''ਤੇ, ਭਾਜਪਾ ਵਾਲੇ ਗਾਲ੍ਹਾਂ ''ਤੇ ਵੋਟਾਂ ਮੰਗ ਰਹੇ ਹਾਂ: ਕੇਜਰੀਵਾਲ
Saturday, Jan 04, 2025 - 04:28 PM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਸੀਂ ਦਿੱਲੀ ਵਿੱਚ ਕੀਤੇ ਹੋਏ ਆਪਣੇ ਕੰਮਾਂ 'ਤੇ ਵੋਟਾਂ ਮੰਗ ਰਹੇ ਹਾਂ ਅਤੇ ਭਾਜਪਾ ਆਪਣੀਆਂ ਗਾਲ੍ਹਾਂ 'ਤੇ ਲੋਕਾਂ ਕੋਲੋ ਵੋਟਾਂ ਮੰਗ ਰਹੀ ਹੈ। ਸ੍ਰੀ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਕੋਲ ਹੁਣ ਤੱਕ ਨਾ ਤਾਂ ਮੁੱਖ ਮੰਤਰੀ ਦਾ ਕੋਈ ਚਿਹਰਾ ਹੈ, ਨਾ ਹੀ ਕੋਈ ਬਿਰਤਾਂਤ ਅਤੇ ਨਾ ਹੀ ਕੋਈ ਵਿਜ਼ਨ ਹੈ ਕਿ ਉਹ ਦਿੱਲੀ ਲਈ ਕੀ ਕਰੇਗੀ। ਉਹਨਾਂ ਨੇ ਦਸ ਸਾਲਾਂ ਵਿੱਚ ਕੋਈ ਕੰਮ ਨਹੀਂ ਕੀਤਾ। ਭਾਜਪਾ ‘ਆਪ’ ਨੂੰ ਗਾਲ੍ਹਾਂ ਕੱਢ ਕੇ ਹੀ ਇਹ ਚੋਣ ਜਿੱਤਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ - ਪਾਣੀ ਦੇ ਸਾਰੇ ਬਿੱਲ ਹੋਣਗੇ ਮੁਆਫ਼! ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਐਲਾਨ
ਕੇਜਰੀਵਾਲ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਦੱਸ ਰਹੇ ਹਾਂ ਕਿ ਅਸੀਂ ਇਹ ਕੰਮ ਪਿਛਲੇ ਦਸ ਸਾਲਾਂ ਵਿੱਚ ਕੀਤੇ ਹਨ ਅਤੇ ਆਉਣ ਵਾਲੇ ਪੰਜ ਸਾਲਾਂ ਵਿੱਚ ਇਹ ਕੰਮ ਸਾਡੇ ਵਲੋਂ ਕੀਤੇ ਜਾਣਗੇ। ਭਾਜਪਾ ਕਹਿ ਰਹੀ ਹੈ ਕਿ ਅਸੀਂ 10 ਸਾਲਾਂ 'ਚ ਇੰਨਾ ਗਾਲ੍ਹਾਂ ਕੱਢੀਆਂ ਹਨ। ਆਉਣ ਵਾਲੇ ਪੰਜ ਸਾਲਾਂ ਵਿੱਚ ਅਸੀਂ ਅਰਵਿੰਦ ਕੇਜਰੀਵਾਲ ਨੂੰ ਹੋਰ ਵੀ ਗਾਲ੍ਹਾਂ ਕੱਢਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੂੰ ਹੁਣ ਰਸਮੀ ਤੌਰ 'ਤੇ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਗਠਜੋੜ 'ਚ 'ਆਪ' ਵਿਰੁੱਧ ਚੋਣ ਲੜ ਰਹੇ ਹਨ। ਗੁਪਤ ਰੂਪ ਵਿੱਚ ਸਾਡੀ ਪਿੱਠ ਪਿੱਛੇ ਗਠਜੋੜ ਬਣਾਉਣਾ ਠੀਕ ਨਹੀਂ ਹੈ। ਹਾਲਾਂਕਿ ਜਨਤਾ ਨੇ ਕਾਂਗਰਸ ਨੂੰ ਗੰਭੀਰਤਾ ਨਾਲ ਲੈਣਾ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8