ਹਿਮਾਚਲ ਪ੍ਰਦੇਸ਼ 'ਚ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, 412 ਉਮੀਦਵਾਰਾਂ ਦੀ ਕਿਸਮਤ ਹੋਵੇਗੀ ਤੈਅ

Saturday, Nov 12, 2022 - 08:10 AM (IST)

ਹਿਮਾਚਲ ਪ੍ਰਦੇਸ਼ 'ਚ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, 412 ਉਮੀਦਵਾਰਾਂ ਦੀ ਕਿਸਮਤ ਹੋਵੇਗੀ ਤੈਅ

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ 68 ਵਿਧਾਨ ਸਭਾ ਸੀਟਾਂ ਲਈ ਅੱਜ ਯਾਨੀ ਸ਼ਨੀਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5.30 ਵਜੇ ਤੱਕ ਹੋਵੇਗੀ। ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੀ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਪਹਿਲੇ ਵੋਟਿੰਗ ਫਿਰ ਕੋਈ ਕੰਮ। 

ਇਹ ਵੀ ਪੜ੍ਹੋ : ਚੋਣ ਕਮਿਸ਼ਨ ਦਾ ਦਾਅਵਾ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਰਿਕਾਰਡ ਨਕਦੀ ਅਤੇ ਸ਼ਰਾਬ ਜ਼ਬਤ

ਹਿਮਾਚਲ ਚੋਣਾਂ ’ਚ ਇਸ ਵਾਰ 412 ਉਮੀਦਵਾਰ ਚੋਣ ਮੈਦਾਨ ’ਚ 
ਹਿਮਾਚਲ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਵਿਧਾਨ ਸਭਾ ਚੋਣਾਂ ਲਈ ਇਸ ਵਾਰ ਕੁੱਲ 412 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ’ਚ 24 ਮਹਿਲਾ ਉਮੀਦਵਾਰ, ਜਦਕਿ 388 ਪੁਰਸ਼ ਉਮੀਦਵਾਰ ਹਨ। ਕੁੱਲ ਵੋਟਰਾਂ ’ਚ 28,54,945 ਪੁਰਸ਼, 27,37845 ਮਹਿਲਾ ਅਤੇ 38 ਥਰਡ ਜੈਂਡਰ ਹਨ। ਇਸ ਵਾਰ ਚੋਣਾਂ ’ਚ 18-19 ਸਾਲ ਦੀ ਉਮਰ ਵਰਗ ਦੇ 1,93,106 ਨਵੇਂ ਵੋਟਰ ਜੋੜੇ ਗਏ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News