ਲੋਕ ਸਭਾ ਚੋਣਾਂ 2024: 6 ਸੂਬਿਆਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ''ਚ ਸ਼ੁਰੂ ਹੋਈ ਵੋਟਿੰਗ
Monday, May 20, 2024 - 07:39 AM (IST)
ਨੈਸ਼ਨਲ ਡੈਸਕ: ਲੋਕ ਸਭਾ ਦੀਆਂ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਵੋਟਿੰਗ ਦੌਰਾਨ ਵੋਟਰ 6 ਸੂਬਿਆਂ-ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮਹਾਰਾਸ਼ਟਰ, ਓਡੀਸ਼ਾ, ਝਾਰਖੰਡ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੁੱਲ 49 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਜਿਨ੍ਹਾਂ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ’ਚ ਉੱਤਰ ਪ੍ਰਦੇਸ਼ ਦੀਆਂ 14, ਮਹਾਰਾਸ਼ਟਰ ਦੀਆਂ 13, ਪੱਛਮੀ ਬੰਗਾਲ ਦੀਆਂ 7 ਅਤੇ ਬਿਹਾਰ ਤੇ ਓਡਿਸ਼ਾ ਦੀਆਂ 5-5 ਸੀਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਇਸੇ ਪੜਾਅ ’ਚ ਝਾਰਖੰਡ ਦੀਆਂ 3 ਤੇ ਜੰਮੂ-ਕਸ਼ਮੀਰ ਤੇ ਲੱਦਾਖ ਦੀ 1-1 ਸੀਟ ’ਤੇ ਵੀ ਵੋਟਿੰਗ ਹੋ ਰਹੀ ਹੈ। ਦੱਸ ਦੇਈਏ ਕਿ ਅੱਜ ਦੀ ਵੋਟਿੰਗ ਪੂਰੀ ਹੁੰਦੇ ਹੀ ਦੇਸ਼ ਦੀਆਂ 543 ਲੋਕ ਸਭਾ ਸੀਟਾਂ 'ਚੋਂ 428 'ਤੇ ਵੋਟਿੰਗ ਪੂਰੀ ਹੋ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਧਾਰਮਿਕ ਡੇਰੇ 'ਚ ਸਮਾਗਮ ਦੌਰਾਨ ਹੋਇਆ ਧਮਾਕਾ! ਪੈ ਗਈਆਂ ਭਾਜੜਾਂ (ਵੀਡੀਓ)
ਰਾਹੁਲ ਗਾਂਧੀ, ਸਮ੍ਰਿਤੀ ਇਰਾਨੀ ਸਮੇਤ ਕਈ ਦਿੱਗਜ ਅਜਮਾਉਣਗੇ ਕਿਸਮਤ
ਅੱਜ ਦੀ ਵੋਟਿੰਗ ਵਿਚ ਰਾਹੁਲ ਗਾਂਧੀ, ਸਮ੍ਰਿਤੀ ਇਰਾਨੀ, ਰਾਜਨਾਥ ਸਿੰਘ ਸਣੇ ਕਈ ਦਿੱਗਜਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਇਨ੍ਹਾਂ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਕਈ ਹਾਈ-ਪ੍ਰੋਫਾਈਲ ਚਿਹਰੇ ਸ਼ਾਮਲ ਹਨ। ਜਿਨ੍ਹਾਂ ਸੀਟਾਂ 'ਤੇ ਪੰਜਵੇਂ ਪੜਾਅ ’ਚ ਵੋਟਿੰਗ ਹੋਣੀ ਹੈ, ਉਥੇ 2019 ’ਚ ਕੁੱਲ 62.01 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਪੱਛਮੀ ਬੰਗਾਲ ’ਚ ਸਭ ਤੋਂ ਵੱਧ 80.13 ਫੀਸਦੀ ਵੋਟਿੰਗ ਹੋਈ ਸੀ। ਜੰਮੂ-ਕਸ਼ਮੀਰ 34.6 ਫੀਸਦੀ ਵੋਟਿੰਗ ਨਾਲ ਸੂਚੀ ’ਚ ਸਭ ਤੋਂ ਹੇਠਲੇ ਨੰਬਰ ’ਤੇ ਰਿਹਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8